ਚੰਡੀਗੜ੍ਹ, 03 ਜੂਨ 2023: ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇਹ ਅਫਵਾਹ ਫੈਲਾਈ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ (Sri Darbar Sahib) ਨੇੜੇ ਬੰਬ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ।ਜਾਣਕਾਰੀ ਅਨੁਸਾਰ ਪੁਲਿਸ ਕੰਟਰੋਲ ਰੂਮ ਨੂੰ ਕਿਸੇ ਨੇ ਫ਼ੋਨ ਕਰਕੇ ਸੂਚਨਾ ਦਿੱਤੀ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਹੈ। ਦੱਸਿਆ ਜਾ ਰਿਹਾ ਹੈ ਕਿ ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਪੁਲਿਸ ਪਹਿਲਾਂ ਤੋਂ ਹੀ ਅਲਰਟ ‘ਤੇ ਸੀ, ਜਦੋਂ ਉਹ ਸੂਚਨਾ ਮਿਲਣ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਿਸੇ ਵਿਅਕਤੀ ਵੱਲੋਂ ਸ਼ਰਾਰਤ ਕੀਤੀ ਗਈ ਹੈ। ਫਿਲਹਾਲ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।
ਜਨਵਰੀ 29, 2026 7:06 ਪੂਃ ਦੁਃ




