June 30, 2024 7:42 am
Jalandhar

ਜਲੰਧਰ ‘ਚ ਕਾਂਗਰਸ ਤੇ ਭਾਜਪਾ ਆਗੂਆਂ ਵਿਚਾਲੇ ਹੋਈ ਬਹਿਸ, ਸੁਰੱਖਿਆ ਮੁਲਾਜ਼ਮਾਂ ਨੇ ਕਰਵਾਇਆ ਸ਼ਾਂਤ

ਚੰਡੀਗੜ੍ਹ, 1 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ | ਇਸ ਦੌਰਾਨ ਕਈ ਥਾਵਾਂ ਤੋਂ ਬਹਿਸਬਾਜ਼ੀ ਦੀ ਖ਼ਬਰਾਂ ਹਨ | ਮਿਲੀ ਜਾਣਕਾਰੀ ਜਲੰਧਰ  (Jalandhar)ਪੱਛਮੀ ਹਲਕੇ ਵਿੱਚ ਕਾਂਗਰਸ ਅਤੇ ਭਾਜਪਾ ਆਗੂਆਂ ਵਿੱਚ ਬਹਿਸ ਹੋ ਗਈ ਹੈ | ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਹਮਲੇ ਦੇ ਦੋਸ਼ ਲਾਏ ਹਨ। ਇਸ ਮਾਮਲੇ ‘ਚ ਥਾਣਾ-5 ਦੇ ਐੱਸਐੱਚਓ ਭੂਸ਼ਣ ਕੁਮਾਰ ਨੇ ਦੱਸਿਆ ਕਿ ਕੁੱਟਮਾਰ ਵਰਗੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਮਾਮੂਲੀ ਬਹਿਸ ਹੋਈ ਸੀ, ਜਿਸ ਨੂੰ ਮੌਕੇ ‘ਤੇ ਹੀ ਸੁਲਝਾ ਲਿਆ ਗਿਆ।