Site icon TheUnmute.com

ਚੰਡੀਗੜ੍ਹ ‘ਚ ਏਅਰਪੋਰਟ ਤੇ ਬੰ.ਬ ਦੀ ਖ਼ਬਰ ਨਾਲ ਮਚਿਆ ਹੜਕੰਪ

ਚੰਡੀਗੜ੍ਹ 19 ਅਕਤੂਬਰ 2024: ਚੰਡੀਗੜ੍ਹ ਏਅਰਪੋਰਟ ‘ਤੇ ਜਹਾਜ਼ ‘ਚ ਬੰਬ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਿਥੇ ਮੌਕੇ ਤੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਇਆ ਗਿਆ ਹਨ। ਦੱਸਿਆ ਜਾ ਰਿਹਾ ਹੈ ਕਿ ਇਹ INDIGO ਫਲਾਈਟ ਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਸੀ। ਚੰਡੀਗੜ੍ਹ ‘ਚ ਲੈਂਡ ਹੁੰਦਿਆਂ ਹੀ ਜਹਾਜ਼ ਨੂੰ ਆਈਸੋਲੇਟ ਕੀਤਾ ਗਿਆ ਹੈ। ਫਲਾਈਟ ਵਿਚੋਂ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉੱਥੇ ਹੀ ਏਅਰਪੋਰਟ ਸਕਿਓਰਿਟੀ ਏਜੰਸੀਆਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।

Exit mobile version