Site icon TheUnmute.com

ਕਿਸਾਨ ਜਥੇਬੰਦੀਆਂ ਦੀ ਹੋਵੇਗੀ ਸਾਂਝੀ ਬੈਠਕ, ਦਿੱਲੀ ਕੂਚ ਬਾਰੇ ਲਿਆ ਜਾ ਸਕਦੈ ਫੈਸਲਾ

farmers' organizations

ਚੰਡੀਗੜ੍ਹ, 27 ਫਰਵਰੀ 2024: ਅੱਜ ਕਿਸਾਨ ਅੰਦੋਲਨ ਦਾ 16ਵਾਂ ਦਿਨ ਹੈ। ਅੱਜ ਕਿਸਾਨ 29 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਇਸ ਦੇ ਲਈ ਕਿਸਾਨ ਜਥੇਬੰਦੀਆਂ (farmers’ organizationsਦੀ ਸ਼ੰਭੂ ਬਾਰਡਰ ‘ਤੇ ਪ੍ਰੈਸ ਕਾਨਫਰੈਂਸ ਹੋਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਿਸਾਨ ਆਗੂਆਂ ਨੇ ਆਪੋ-ਆਪਣੇ ਜਥੇਬੰਦੀਆਂ ਨਾਲ ਬੈਠਕ ਕੀਤੀ। ਹੁਣ ਉਹ ਸਾਂਝੀ ਬੈਠਕ ਕਰਨਗੇ।)

ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੰਗਲਵਾਰ ਨੂੰ ਮੌਤ ਹੋ ਗਈ। ਇਸ ਦੇ ਨਾਲ ਹੁਣ ਅੰਦੋਲਨ ਵਿੱਚ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਸ ਦੇ ਨਾਲ ਹੀ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਇੰਟਰਨੈੱਟ ਬੰਦ ਕਰਨ ਦਾ ਐਲਾਨ ਕੀਤਾ ਹੈ।

ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਕਿਹਾ ਹੈ ਕਿ ਦੋਵਾਂ ਮੰਚਾਂ ਦੀ ਸਾਂਝੀ ਬੈਠਕ ਹੋਵੇਗੀ। ਇਸ ਤੋਂ ਬਾਅਦ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕਰਨ ਵਾਲੀਆਂ ਜਥੇਬੰਦੀਆਂ (farmers’ organizations) ਨਾਲ ਵੀ ਗੱਲਬਾਤ ਕੀਤੀ ਜਾਵੇਗੀ। 29 ਫਰਵਰੀ ਨੂੰ ਵਿਸਥਾਰਤ ਰਣਨੀਤੀ ਬਣਾ ਕੇ ਅਗਲੇਰੀ ਘੋਸ਼ਣਾ ਕੀਤੀ ਜਾਵੇਗੀ।

ਇਸਦੇ ਨਾਲ ਹੀ ਕਿਸਾਨ ਸ਼ੁੱਭਕਰਨ ਸਿੰਘ ਦੇ ਮਾਮਲੇ ਵਿੱਚ ਅਜੇ ਤੱਕ ਐਫਆਈਆਰ ਦਰਜ ਨਹੀਂ ਹੋਈ | ਕਿਸਾਨਾਂ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।

Exit mobile version