ਚੰਡੀਗੜ੍ਹ, 12 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ ‘ਚ 13-0 ਦੇ ਮਿਸ਼ਨ ਦੀ ਅਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕੀਤੀ ਅਤੇ ਇਹ ਮੁਲਾਕਾਤ ਕਰੀਬ 20 ਮਿੰਟ ਚੱਲੀ। ਇਸ ਦੌਰਾਨ ਜਥੇਬੰਦੀ ਦੇ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਸੁਨੀਤਾ ਕੇਜਰੀਵਾਲ ਵੀ ਮੌਜੂਦ ਸਨ।
ਦੂਜੇ ਪਾਸੇ ਆਮ ਆਮਦੀ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਮੰਤਰੀ ਮੰਡਲ (Punjab Cabinet) ਵਿੱਚ ਕੋਈ ਫੇਰਬਦਲ ਨਹੀਂ ਹੋਵੇਗਾ | ਇਸ ਤਰ੍ਹਾਂ ਦੀ ਪਾਰਟੀ ਨੇ ਕੋਈ ਤਿਆਰੀ ਨਹੀਂ ਕੀਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਨੇ ਹਾਰ ਦੇ ਕਾਰਨਾਂ ਬਾਰੇ ਵਿਚਾਰ ਕਰਨ ਲਈ ਹਲਕਾ ਵਿਧਾਇਕਾਂ, ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਵੀ ਵਿਧਾਇਕਾਂ ਨਾਲ ਮੀਟਿੰਗ ਕੀਤੀ |