Harbhajan Singh

ਹਰਭਜਨ ਸਿੰਘ, ਰਾਘਵ ਚੱਢਾ ਸਮੇਤ ਇਹ ਉਮੀਦਵਾਰ ਜਾਣਗੇ ਰਾਜ ਸਭਾ, ਜਾਣੋ ਪੂਰੀ ਸੂਚੀ

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਲਈ ਪੰਜ ਨਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਸੀਟਾਂ ਲਈ ਕ੍ਰਿਕਟਰ ਹਰਭਜਨ ਸਿੰਘ (Harbhajan Singh) , ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadha) , ਆਈ.ਆਈ.ਟੀ. ਦਿੱਲੀ ਦੇ ਪ੍ਰੋਫੈਸਰ ਸੰਦੀਪ ਪਾਠਕ ਦੇ ਨਾਂ ਐਲਾਨੇ ਗਏ ਹਨ। ਇਸ ਦੇ ਨਾਲ ਹੀ ਸੂਚੀ ‘ਚ ਸ਼ਾਮਲ ਦੋ ਨਾਵਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਪ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ ਦੇ ਨਾਵਾਂ ਦਾ ਵੀ ਐਲਾਨ ਕੀਤਾ ਹੈ। ਮਿੱਤਲ ਅਤੇ ਅਰੋੜਾ ਦਾ ਨਾਂ ਹੁਣ ਤੱਕ ਖਬਰਾਂ ‘ਚ ਨਹੀਂ ਸੀ। ਸਾਰੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਪਹੁੰਚੇ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ।

ਹਰਭਜਨ ਨੂੰ ਖੇਡ ਯੂਨੀਵਰਸਿਟੀ ਦਾ ਮੁਖੀ ਬਣਾਇਆ ਜਾ ਸਕਦਾ ਹੈ
ਹਰਭਜਨ ਸਿੰਘ ਦੇ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਉਨ੍ਹਾਂ ਦੇ ਰਾਜਨੀਤੀ ‘ਚ ਆਉਣ ਦੀ ਕਾਫੀ ਚਰਚਾ ਸੀ। ‘ਆਪ’ ਸੂਤਰਾਂ ਅਨੁਸਾਰ ਹਰਭਜਨ ਸਿੰਘ (Harbhajan Singh) ਨੂੰ ਪੰਜਾਬ ਦੀ ਕਿਸੇ ਖੇਡ ਯੂਨੀਵਰਸਿਟੀ ਦਾ ਮੁਖੀ ਬਣਾਇਆ ਜਾ ਸਕਦਾ ਹੈ। ਨਾਮਜ਼ਦਗੀ ਭਰਨ ਤੋਂ ਬਾਅਦ ਹਰਭਜਨ ਸਿੰਘ (Harbhajan Singh) ਨੇ ਕਿਹਾ ਕਿ ਮੈਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਾਂਗਾ। ਮੇਰਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੋਵੇਗਾ। ਮੈਂ ਸਾਰਿਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ। ਸੰਦੀਪ ਪਾਠਕ ਲੰਡਨ ਤੋਂ ਗ੍ਰੈਜੂਏਟ ਹੈ ਅਤੇ ਪੰਜਾਬ ਦੀ ਜਿੱਤ ਵਿੱਚ ਉਸ ਦੀ ਅਹਿਮ ਭੂਮਿਕਾ ਸੀ। ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਨਵੇਂ ਚੁਣੇ ਵਿਧਾਇਕਾਂ ਨਾਲ ਗੱਲਬਾਤ ਦੌਰਾਨ ਪਾਠਕ ਦੀ ਤਾਰੀਫ ਵੀ ਕੀਤੀ ਸੀ।

ਰਾਘਵ ਚੱਢਾ ਸਭ ਤੋਂ ਘੱਟ ਉਮਰ ਦੇ ਰਾਜ ਸਭਾ ਮੈਂਬਰ ਬਣ ਸਕਦੇ ਹਨ
ਇਸ ਦੇ ਨਾਲ ਹੀ 33 ਸਾਲਾ ਰਾਘਵ ਚੱਢਾ (Raghav Chadha) ਸਭ ਤੋਂ ਘੱਟ ਉਮਰ ਦੇ ਰਾਜ ਸਭਾ ਮੈਂਬਰ ਬਣ ਸਕਦੇ ਹਨ। ਪੰਜਾਬ ਦੀ ਇਤਿਹਾਸਕ ਜਿੱਤ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਸੀ। ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕਰਨ ਆਏ ਰਾਘਵ ਚੱਢਾ (Raghav Chadha) ਨੇ ਕਿਹਾ ਕਿ ਮੈਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੰਨੀ ਛੋਟੀ ਉਮਰ ਵਿੱਚ ਨਾਮਜ਼ਦਗੀ ਕਰਨ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਪੰਜਾਬ ਦੇ ਲੋਕਾਂ ਦਾ ਮੁੱਦਾ ਸੰਸਦ ਵਿੱਚ ਉਠਾਵਾਂਗਾ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਾਂਗਾ।

ਅਸ਼ੋਕ ਮਿੱਤਲ ਲਵਲੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਹਨ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੁਨੀਆ ਦੀਆਂ ਸਭ ਤੋਂ ਵੱਡੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ। ਉਹ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ। ਦੂਜੇ ਪਾਸੇ ਸੰਜੀਵ ਅਰੋੜਾ ਲੁਧਿਆਣਾ ਦੇ ਵੱਡੇ ਕਾਰੋਬਾਰੀਆਂ ਵਿੱਚੋਂ ਇੱਕ ਹਨ। ਉਹ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਚਲਾਉਂਦਾ ਹੈ।

ਪੰਜਾਬ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸ਼ਮਸ਼ੇਰ ਸਿੰਘ ਦੂਲੋਂ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਤੇ ਨਰੇਸ਼ ਗੁਜਰਾਲ ਅਤੇ ਭਾਜਪਾ ਦੇ ਸ਼ਵੇਤ ਮਲਿਕ ਦਾ ਕਾਰਜਕਾਲ ਖਤਮ ਹੋ ਰਿਹਾ ਹੈ।ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਸਨ। .ਪ੍ਰਾਪਤ ਕੀਤੀ ਹੈ। ਇਸ ਕਾਰਨ ਰਾਜ ਸਭਾ ਦੀਆਂ ਖਾਲੀ ਹੋਣ ਵਾਲੀਆਂ ਪੰਜ ਸੀਟਾਂ ‘ਤੇ ‘ਆਪ’ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ।

Scroll to Top