Site icon TheUnmute.com

ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

PUNJAB CABINET

ਚੰਡੀਗੜ੍ਹ, 09 ਮਾਰਚ 2024: ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਬੈਠਕ ਅੱਜ ਚੰਡੀਗੜ੍ਹ ਵਿਖੇ ਬੈਠਕ ਹੈ । ਪੰਜਾਬ ਸਰਕਾਰ ਨੇ ਬਜਟ ਇਜਲਾਸ ਦੇ ਅੱਧ ਵਿੱਚ ਬੈਠਕ ਬੁਲਾਈ ਹੈ। ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਸਕਦੀ ਹੈ। ਇਸ ਦੌਰਾਨ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਬੈਠਕ ਵਿੱਚ ਬੀਬੀਆਂ ਨੂੰ ਇੱਕ ਹਜ਼ਾਰ ਰੁਪਏ ਦੇਣ ਸੰਬੰਧੀ ਕੋਈ ਫੈਸਲਾ ਲੈ ਸਕਦੇ ਹਨ

ਲੋਕ ਸਭਾ ਚੋਣਾਂ 2024 ਲਈ ਚੋਣ ਜ਼ਾਬਤਾ ਕਿਸੇ ਵੀ ਸਮੇਂ ਲਾਗੂ ਹੋ ਸਕਦਾ ਹੈ। ਪੰਜਾਬ ਸਰਕਾਰ ਵਿੱਤੀ ਸਾਲ 2024-25 ਲਈ ਆਪਣੀ ਆਬਕਾਰੀ ਨੀਤੀ ਨੂੰ ਛੇਤੀ ਪ੍ਰਵਾਨਗੀ ਦੇਣਾ ਚਾਹੁੰਦੀ ਹੈ, ਤਾਂ ਜੋ 2024-25 ਦੇ ਬਜਟ ਵਿੱਚ ਨਿਰਧਾਰਤ 10,350 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਹਾਸਲ ਕੀਤਾ ਜਾ ਸਕੇ। ‘ਆਪ’ ਸਰਕਾਰ ਅੱਜ ਦੀ ਬੈਠਕ ‘ਚ ਲੇਬਰ, ਮਾਲ ਅਤੇ ਟਰਾਂਸਪੋਰਟ ਨੀਤੀ ਨੂੰ ਕੈਬਨਿਟ ਤੋਂ ਮਨਜ਼ੂਰੀ ਦੇ ਸਕਦੀ ਹੈ।

Exit mobile version