ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਅਹਿਮ ਬੈਠਕ ‘ਚ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ | ਜੰਗੀ ਸੈਨਿਕਾਂ ਦੀ ਵਿਧਵਾਵਾਂ ਹਨ ਉਨ੍ਹਾਂ ਨੂੰ ਦਿੱਤੀ ਜਾਂ ਵਾਲੀ ਵਿੱਤੀ ਸਹਾਇਤਾ 10 ਹਜ਼ਾਰ ਤੋਂ 20 ਹਜ਼ਾਰ ਕਰ ਦਿੱਤਾ ਗਿਆ ਹੈ | ਇਸਦੇ ਨਾਲ ਦੇਸ਼ ਦੀ ਸੇਵਾ ਕਰਦੇ ਹੋਏ 75 ਤੋਂ 100 ਫੀਸਦੀ ਤੱਕ ਜ਼ਖਮੀ ਹੋਏ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 20 ਲੱਖ ਤੋਂ 40 ਲੱਖ ਕਰ ਦਿੱਤੀ ਹੈ |
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲਈ 40 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ | ਇਸਦੇ ਨਾਲ ਹੀ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ (Punjab Cabinet) ਦੀ ਅਹਿਮ ਬੈਠਕ ‘ਚ ਮਨਜ਼ੂਰੀ ਦਿੱਤੀ ਹੈ | ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ |