ਚੰਡੀਗੜ੍ਹ, 27 ਫਰਵਰੀ 2025: Punjab Cabinet Meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਅੱਜ ਇੱਕ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਬੈਠਕ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਇਹ ਪੰਦਰਾਂ ਦਿਨਾਂ ‘ਚ ਦੂਜੀ ਬੈਠਕ ਹੈ।
ਇਸ ਕੈਬਨਿਟ ਬੈਠਕ ਦੌਰਾਨ ਪੰਜਾਬ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ 2004 ‘ਚ ਸੋਧ ਨੂੰ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਰਾਜ ਐਨ.ਆਰ.ਆਈ. ਕਮਿਸ਼ਨ ਦੀ ਸਾਲਾਨਾ ਰਿਪੋਰਟ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਨੀਤੀ ਅਤੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਪੰਜਾਬ ਕੈਬਨਿਟ (Punjab Cabinet) ਨੇ ਦਿੱਲੀ ਚੋਣ ਨਤੀਜਿਆਂ ਤੋਂ ਬਾਅਦ 13 ਫਰਵਰੀ ਨੂੰ ਕੀਤੀ ਬੈਠਕ ‘ਚ ਲਗਭਗ ਤਿੰਨ ਹਜ਼ਾਰ ਅਸਾਮੀਆਂ ਲਈ ਭਰਤੀ ਕਰਨ ਦਾ ਫੈਸਲਾ ਲਿਆ ਸੀ। ਇਸ ਦੇ ਨਾਲ ਹੀ 23 ਅਤੇ 24 ਫਰਵਰੀ ਨੂੰ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਸੈਸ਼ਨ ਦੌਰਾਨ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ ਇਸਦੇ ਨਾਲ ਹੀ ਸੂਬਾ ਸਰਕਾਰ ਦਾ ਧਿਆਨ ਹੁਣ ਲੁਧਿਆਣਾ ਪੱਛਮੀ ਵਿੱਚ ਹੋਣ ਵਾਲੀ ਜ਼ਿਮਨੀ ਚੋਣ ‘ਤੇ ਹੋਵੇਗਾ।
Read More: Punjab Cabinet: ਮਾਨ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਜਾਣੋ ਕਦੋਂ ਤੋਂ ਹੋ ਰਿਹਾ ਸ਼ੁਰੂ