ਚੰਡੀਗੜ੍ਹ, 15 ਅਪ੍ਰੈਲ 2024: ਕਾਂਗਰਸ (Congress) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ 13 ‘ਚੋਂ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਸਸੀ ਰਿਜ਼ਰਵ ਜਲੰਧਰ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸੇ ਤਰ੍ਹਾਂ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਹਾਲਾਂਕਿ ਕਾਂਗਰਸ ਦੀ ਪਹਿਲੀ ਓਪੀ ਸੋਨੀ, ਹਰਦਿਆਲ ਸਿੰਘ ਕੰਬੋਜ, ਅੰਮ੍ਰਿਤਾ ਵੜਿੰਗ ਅਤੇ ਮਰਹੂਮ ਸੰਤੋਖ ਚੌਧਰੀ ਦੀ ਘਰਵਾਲੀ ਕਰਮਜੀਤ ਚੌਧਰੀ ਨੂੰ ਟਿਕਟ ਨਹੀਂ ਮਿਲੀ ਕਿਉਂਕਿ ਸਿਆਸੀ ਗਲਿਆਰੇ ‘ਚ ਇਨ੍ਹਾਂ ਨੂੰ ਟਿਕਟ ਦੇਣ ਦੀ ਚਰਚਾ ਸੀ |
ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ, ਜੋ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸੇ ਤਰ੍ਹਾਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ (Congress) ਨੇ ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਉਮੀਦਵਾਰ ਬਣਾਇਆ ਹੈ। ਫਤਿਹਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਡਾ: ਅਮਰ ਸਿੰਘ ‘ਤੇ ਮੁੜ ਭਰੋਸਾ ਜਤਾਇਆ ਹੈ |
ਜਲੰਧਰ ਦੇ ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਘਰਵਾਲੀ ਕਰਮਜੀਤ ਚੌਧਰੀ ਨੂੰ ਟਿਕਟ ਨਹੀਂ ਦਿੱਤੀ ਗਈ | ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਗਈ ਹੈ | 2019 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਕਾਂਗਰਸ ਨੇ ਆਪਣੇ ਦਮ ‘ਤੇ 8 ਸੀਟਾਂ ਜਿੱਤੀਆਂ ਸਨ। ਜਿਸ ਵਿੱਚ ਇਹ 40.12% ਵੋਟਾਂ ਹਾਸਲ ਕਰਨ ਵਿੱਚ ਸਫਲ ਰਹੀ । ਜਦੋਂ ਕਿ ਸਿਰਫ਼ 2 ਸੀਟਾਂ ਜਿੱਤਣ ਵਾਲੇ ਅਕਾਲੀ ਦਲ ਨੂੰ 27.45% ਵੋਟਾਂ ਮਿਲੀਆਂ ਸਨ।