ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਦਿੱਲੀ ਵਿਖੇ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ ਪੰਜਾਬ ਦੇ ਅਧਿਕਾਰੀ ਵੀ ਮੌਜੂਦ ਰਹੇ ।ਇਸਦੇ ਨਾਲ ਹੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਦੂਸ਼ਿਤ ਪਾਣੀਆਂ ਦੇ ਮੁੱਦੇ ‘ਤੇ ਗਜੇਂਦਰ ਸ਼ੇਖਾਵਤ ਨਾਲ ਪੂਰੀ ਵਿਸਥਾਰ ਨਾਲ ਮੀਟਿੰਗ ਕੀਤੀ ਹੈ |
ਉਨ੍ਹਾਂ ਕਿਹਾ ਕਿ ਮੀਟਿੰਗ ‘ਚ ਦੂਸ਼ਿਤ ਪਾਣੀ ਦੇ ਮੁੱਦੇ ‘ਤੇ ਗੱਲਬਾਤ ਕੀਤੀ , ਇਹ ਕਿ ਬੁੱਢੇ ਨਾਲੇ ਕਾਰਨ ਰਾਜਸਥਾਨ ਤੱਕ ਦਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ,ਜਿਸਦੇ ਚੱਲਦੇ ਬੁੱਢਾ ਨਾਲਾ ਪ੍ਰਾਜੈਕਟ ਦੀ ਸਫ਼ਾਈ ਸਬੰਧੀ ਗੱਲਬਾਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਫੈਕਟਰੀਆਂ ਅਤੇ ਡੇਅਰੀਆਂ ਦਾ ਗੋਬਰ ਪਾਣੀ ਵਿੱਚ ਜਾ ਕੇ ਪਾਣੀ ਨੂੰ ਦੂਸ਼ਿਤ ਕਰ ਰਿਹਾ ਹੈ |
ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਆਸਥਾ ਨਾਲ ਜੁੜਿਆ ਹੋਇਆ ਹੈ। ਦੂਸ਼ਿਤ ਪਾਣੀ ਦਰਿਆ ਲੁਧਿਆਣਾ ਪਹੁੰਚਦਿਆਂ ਹੀ ਕੈਂਸਰ ਦੀ ਫੈਕਟਰੀ ਬਣ ਚੁੱਕਾ ਹੈ। ਉਨ੍ਹਾਂ ਕਿਹਾ 150 ਜ਼ੋਨ ‘ਚੋ ਪਾਣੀ ਦੇ 117 ਡਾਰਕ ਜ਼ੋਨ ਬਣ ਗਏ ਹਨ | ਅਸੀਂ ਆਪਣੀ ਨਹਿਰੀ ਪਾਣੀ ਨੂੰ ਸਾਫ਼ ਕਰਨਾ ਚਾਹੁੰਦੇ ਹਾਂ, ਜਿੱਥੇ ਕੇਂਦਰ ਨੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ | ਦੂਜੇ ਪਾਸੇ ਇਸ ਮੀਟਿੰਗ ‘ਚ SYL ਮੁੱਦੇ ‘ਤੇ ਕੋਈ ਗੱਲਬਾਤ ਨਹੀਂ ਹੋਈ |