Site icon TheUnmute.com

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕਤਰਤਾ ‘ਚ ਇਨ੍ਹਾਂ ਮਸਲਿਆਂ ‘ਤੇ ਹੋਈ ਚਰਚਾ

Sri Akal Takht Sahib

ਅੰਮ੍ਰਿਤਸਰ, 06 ਨਵੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਰਘਬੀਰ ਸਿੰਘ ਨੇ ਅੱਜ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਇੱਕਤਰਤਾ ਸੱਦੀ ਗਈ | ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਸਿੱਖ ਪੰਥ ਦੇ ਅਹਿਮ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਕੱਤਰਤਾ ‘ਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ |

ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਸਿੱਖ ਪੰਥ ਦੇ ਸਰਬਪੱਖੀ ਹਿੱਤਾਂ ਅਤੇ ਹੀ ਮਸਲਿਆਂ ‘ਤੇ ਵਿਆਪਕ ਪਹੁੰਚ ਕਰਕੇ ਸਿੱਖ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਇਸ ਦੌਰਾਨਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਹਰੇਕ ਸਿੱਖ ਵਿਦਵਾਨ ਦੇ ਵਿਚਾਰ ਬੜੇ ਧਿਆਨ ਤੇ ਸੰਜੀਦਗੀ ਨਾਲ ਸੁਣੇ।

ਇਸ ਇੱਕਤਰਤਾ (Sri Akal Takht Sahib) ਦੌਰਾਨ ਕੁਝ ਵਿਦਵਾਨਾਂ ਨੇ ਆਪਣੇ ਲਿਖਤੀ ਵਿਚਾਰ ਭੇਜੇ ਹਨ, ਇਨ੍ਹਾਂ ਵਿਦਵਾਨਾਂ ਦੇ ਵਿਚਾਰ ਵੀ ਇਕੱਤਰਤਾ ਦੀ ਵਿਚਾਰ-ਚਰਚਾ ‘ਚ ਸ਼ਾਮਲ ਕੀਤੇ ਗਏ ਹਨ | ਇੱਕਤਰਤਾ ਦੌਰਾਨ ਸਾਰੇ ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਸਿੰਘ ਸਾਹਿਬਾਨ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਮੇਂ-ਸਮੇਂ ਪੰਥ ‘ਚ ਕੌਮੀ ਮੁੱਦਿਆਂ ‘ਤੇ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰੇ ਦੀ ਹਮੇਸ਼ਾ ਇਹ ਰਵਾਇਤ ਰਹੀ ਹੈ ਅਤੇ ਇਸ ਰਵਾਇਤ ਨੂੰ ਅੱਗੇ ਤੋਂ ਵੀ ਕਾਇਮ ਰੱਖਿਆ ਜਾਵੇਗਾ।

ਜਥੇਦਾਰ ਸਾਹਿਬ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਵੀ ਪੰਥਕ ਮਸਲਿਆਂ ‘ਤੇ ਵਿਚਾਰ-ਚਰਚਾ ਲਈ ਇਕੱਤਰਤਾ ਕੀਤੀ ਜਾਵੇਗੀ ਤਾਂ ਜੋ ਵਿਸ਼ਾਲ ਪੰਥਕ ਸੰਦਰਭ ‘ਚ ਕੌਮ ਦੀ ਸਾਂਝੀ ਅਤੇ ਇਕਮਤ ਰਾਏ ਨੂੰ ਸਿੱਖ ਸੰਸਥਾਵਾਂ ਦੇ ਅਮਲਾਂ ਦਾ ਹਿੱਸਾ ਬਣਾ ਕੇ ਪੰਥ ਨੂੰ ਨਵੇਂ ਅਤੇ ਉੱਜਲ ਦਿਸਹੱਦਿਆਂ ਵੱਲ ਲਿਜਾਇਆ ਜਾ ਸਕੇ।

Exit mobile version