Punjab Vidhan Sabha

ਪੰਜਾਬ ਵਿਧਾਨ ਸਭਾ ਦੇ ਅੱਜ 2-ਰੋਜ਼ਾ ਸੈਸ਼ਨ ਦੌਰਾਨ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 19 ਜੂਨ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦਾ 2 ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕੈਬਿਨਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ। ਪਹਿਲੇ ਦਿਨ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ।

ਭਗਵੰਤ ਮਾਨ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿ)ਸੇ ਵਿੱਚੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਹਜ਼ਾਰਾਂ ਕਰੋੜਾਂ ਰੁਪਏ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਸਹਿਮਤੀ ਬਣਾਈ ਜਾਵੇਗੀ । ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਜਲਾਸ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ ਵਿੱਚ ਨਵੀਂ ਧਾਰਾ ਜੋੜਨ ਸੰਬੰਧੀ ਪ੍ਰਸਤਾਵ ਪੇਸ਼ੀ ਕਰਨਗੇ । ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਖ਼ਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ।

ਪੰਜਾਬ ਦੇ ਹਿੱਸੇ ਦੇ ਕੁੱਲ 5800 ਕਰੋੜ ਰੁਪਏ ਦੇ ਫੰਡ ਕੇਂਦਰ ਸਰਕਾਰ ਨੇ ਰੋਕ ਦਿੱਤੇ ਹਨ। ਮਾਨ ਨੇ ਇਸ ਨੂੰ ਜਾਰੀ ਕਰਵਾਉਣ ਲਈ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖੇ ਗਏ ਹਨ। ਪਰ ਫੰਡ ਜਾਰੀ ਨਾ ਹੋਣ ਨੇ ਪੰਜਾਬ ਸਰਕਾਰ ਲਈ ਆਰਥਿਕ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਇਹੀ ਕਾਰਨ ਹੈ ਕਿ ਹੁਣ ਪੰਜਾਬ ਸਰਕਾਰ ਸੁਪਰੀਮ ਕੋਰਟ ਜਾ ਸਕਦੀ ਹੈ। ਪਰ ਸੀਐਮ ਮਾਨ ਨੇ ਇਸ ਸਬੰਧੀ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਫੈਸਲਾ ਕੀਤਾ ਹੈ।

ਕੇਂਦਰ ਸਰਕਾਰ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ 600 ਕਰੋੜ ਰੁਪਏ ਬਕਾਇਆ ਹੈ। ਇਸ ਤੋਂ ਇਲਾਵਾ ਸ਼ਪੈਸ਼ਲ ਕੈਪੀਟਲ ਅਸਿਸਟੈਂਟ ਦਾ 1600 ਕਰੋੜ ਰੁਪਏ ਦਾ ਫੰਡ ਵੀ ਕੇਂਦਰ ਨੇ ਰੋਕ ਦਿੱਤਾ ਹੈ।

Scroll to Top