Punjab Vidhan Sabha

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਇਜਲਾਸ ਦੀ ਕਾਰਵਾਈ ਦਾ ਅੱਜ ਪੰਜਵਾਂ ਦਿਨ ਹੈ । ਇਸ ਇਜਲਾਸ ਦੌਰਾਨ ਪੰਜਾਬ ਦੇ ਬਜਟ ‘ਚ ਗ੍ਰਾਂਟਾਂ ‘ਤੇ ਚਰਚਾ ਕੀਤੀ ਜਾਵੇਗੀ । ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਵੀ ਦੇਣਗੇ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗੀ।

ਜਿਕਰਯੋਗ ਹੈ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਕੱਲ੍ਹ ਯਾਨੀ 30 ਜੂਨ ਆਖਰੀ ਦਿਨ ਹੈ। ਇਸਦੇ ਨਾਲ ਹੀ ਭਲਕੇ ਸਦਨ ਵਿੱਚ ਫ਼ੌਜ ਦੀ ਭਰਤੀ ਦੀ ਕੇਂਦਰ ਦੀ ਅਗਨੀਪਥ ਸਕੀਮ ਖ਼ਿਲਾਫ਼ ਮਤਾ ਲਿਆਂਦਾ ਜਾਵੇਗਾ। ਸਦਨ ‘ਚ ਬੀਤੇ ਕੱਲ੍ਹ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਠਾਈ ਸੀ। ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਾਮੀ ਭਰੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਇਸ ਵਿਰੁੱਧ ਮਤਾ ਜਰੂਰ ਲਿਆਉਣਗੇ।

ਦੂਜੇ ਪਾਸੇ ਸਦਨ  ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਸਿੱਧੂ ਮੂਸੇਵਾਲਾ ਦੇ SYL ਗੀਤ ਅਤੇ ਕਿਸਾਨ ਯੂਨੀਅਨ ਅਤੇ ਟਰੈਕਟਰ ਟੂ ਟਵਿੱਟਰ ਨਾਮ ਦੇ ਟਵਿਟਰ ਅਕਾਊਂਟ ‘ਤੇ ਪਾਬੰਦੀ ਲਾਉਣ ਦਾ ਮੁੱਦਾ ਚੁੱਕਿਆ ।

Scroll to Top