July 9, 2024 12:04 am
jathedar

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਣੇ ਇਹ ਆਗੂ ਹੋਣਗੇ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ 23 ਦਸੰਬਰ 2021 : ਸੀਨੀਅਰ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ,ਕਰਨੈਲ ਸਿੰਘ ਪੀਰਮੁਹੰਮਦ, ਉਜਾਗਰ ਸਿੰਘ ਬਡਾਲੀ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਸੂਤਰਾਂ ਦੀ ਜਾਣਕਾਰੀ ਮੁਤਾਬਕ ਪਿਛਲੇ ਦਿਨੀ ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿਧਾਨ ਸਭਾ ਚੋਣਾਂ (Assembly elections)ਵਿੱਚ ਭਾਜਪਾ ਨਾਲ ਸਮਝੌਤਾ ਕਰਨ ਦੀਆਂ ਚਰਚਾਵਾਂ ਤੋਂ ਨਾਰਾਜ਼ ਹੋਏ ਬ੍ਰਹਮਪੁਰਾ ਨੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ ਹੈ। ਪਤਾ ਲੱਗਾ ਹੈ ਕਿ ਬ੍ਰਹਮਪੁਰਾ ਸੰਯੁਕਤ ਅਕਾਲੀ ਦਲ ਦੀ ਮੀਟਿੰਗ ਵਿੱਚ ਭਾਜਪਾ ਨਾਲ ਗਠਜੋੜ ਕਰਨ ਦੇ ਮਾਮਲੇ ‘ਤੇ ਸੁਖਦੇਵ ਸਿੰਘ ਢੀਂਡਸਾ ਨਾਲ ਵਖਰੇਵਾਂ ਰੱਖਦੇ ਸਨ ਅਤੇ ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ਵੱਲੋਂ ਭਾਜਪਾ ਨਾਲ ਗਠਜੋੜ ਕਰਨ ਦੀ ਨੀਤੀ ਦਾ ਵਿਰੋਧ ਵੀ ਕੀਤਾ ਸੀ। ਜਥੇਦਾਰ ਬ੍ਰਹਮਪੁਰਾ ਤੇ ਉਸਦੇ ਸਾਥੀ ਪਿਛਲੇ ਦਿਨੀਂ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਏਕਤਾ ਦੀ ਕੀਤੀ ਅਪੀਲ ਤੋਂ ਬਾਅਦ ਸ਼ੋਮਣੀ ਅਕਾਲੀ ਦਲ (Shiromani Akali Dal) ਵਿੱਚ ਆਉਣ ਦਾ ਮਨ ਬਣਾ ਚੁੱਕੇ ਸਨ।