July 6, 2024 6:54 pm
315 Veterinary Officers

ਭਗਵੰਤ ਮਾਨ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਇਨ੍ਹਾਂ ਵਿਧਾਇਕਾਂ ਨੇ ਦਿੱਤੀ ਵਧਾਈ

ਚੰਡੀਗੜ੍ਹ 06 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਰੋਧੀ ਧਿਰ ਅਤੇ ਪੰਜਾਬ ਕੈਬਿਨੇਟ ਮੰਤਰੀਆਂ ਵਲੋਂ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂਂ ਹਨ।ਇਸ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵੱਲੋਂ ਵੀ ਉਹਨਾਂ ਨੂੰ ਵਧਾਈ ਦਿੱਤੀ ਗਈ ਹੈ। ਜਿਸ ‘ਤੇ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ “ਮੈਂ …ਮਾਣਯੋਗ ਸਪੀਕਰ .,ਲੋਕ ਸਭਾ  ਓਮ ਬਿਰਲਾ ਜੀ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਕਿ ਓਹਨਾਂ ਨੇ ਮੈਨੂੰ ਵਧਾਈ ਦਿੱਤੀ.,“

Bhagwant Mann

ਇਸਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮੁੱਖ ਮੰਤਰੀ ਨੂੰ ਵਧਾਈਆਂ ਦਿੱਤੀਆਂ | ਇਸਦੇ ਨਾਲ ਹੀ ਕੈਬਿਨੇਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਨੇ ਵੀ ਮੁੱਖ ਮੰਤਰੀ ਨੂੰ ਵਧਾਈਆਂ ਦਿੱਤੀਆਂ |ਇਸਦੇ ਨਾਲ ਹੀ ਭਗਵੰਤ ਮਾਨ ਦੇ ਪੁਰਾਣੇ ਕਮੇਡੀਅਨ ਸਾਥੀ ਜਸਵਿੰਦਰ ਭੱਲਾ ਨੇ ਆਪਣੇ ਵੱਖਰੇ ਹੀ ਅੰਦਾਜ਼ ਵਿੱਚ ਭਗਵੰਤ ਮਾਨ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ।

Bhagwant Mann

Bhagwant Mann