ਚੰਡੀਗੜ੍ਹ, 11 ਅਕਤੂਬਰ 2024: ਜਲੰਧਰ (Jalandhar) ‘ਚ ਗ੍ਰਾਮ ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ 15 ਅਕਤੂਬਰ ਨੂੰ ਵੋਟਾਂ ਵਾਲੇ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਡੀਸੀ ਡਾ: ਹਿਮਾਂਸ਼ੂ ਅਗਰਵਾਲ ਮੁਤਾਬਕ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਤਹਿਤ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ (Jalandhar) ਦੀ ਹੱਦ ਅੰਦਰ ਪੈਂਦੇ ਪਿੰਡਾਂ ‘ਚ ਜਿੱਥੇ ਵੀ ਪੰਚਾਇਤੀ ਚੋਣਾਂ ਹੋਣੀਆਂ ਹਨ, ਉੱਥੇ ਚੋਣਾਂ ਵਾਲੇ ਦਿਨ 15 ਅਕਤੂਬਰ ਨੂੰ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਦਿਨ ਚੋਣ ਵਾਲੇ ਪਿੰਡਾਂ ‘ਚ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਨਹੀਂ ਖੋਲ੍ਹੇ ਜਾਣਗੇ। ਇਸਦੇ ਪਿੰਡਾਂ ‘ਚ ਸਥਿਤ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ‘ਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਵੀ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।