Vice Presidential Polls

ਉਪ ਰਾਸ਼ਟਰਪਤੀ ਚੋਣ ‘ਚ ਸ਼ਾਮਲ ਨਹੀਂ ਹੋਣਗੀਆਂ ਇਹ ਦੋ ਰਾਜਨੀਤਿਕ ਪਾਰਟੀਆਂ

ਦੇਸ਼, 08 ਸਤੰਬਰ 2025: Vice Presidential Polls: ਭਲਕੇ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਕੀਤੀ ਜਾਵੇਗੀ। ਇਸ ਦੌਰਾਨ ਉਪ ਰਾਸ਼ਟਰਪਤੀ ਚੋਣ ‘ਚ ਐਨਡੀਏ ਉਮੀਦਵਾਰ ਸੀ. ਪੀ. ਰਾਧਾਕ੍ਰਿਸ਼ਨਨ ਅਤੇ ਵਿਰੋਧੀ ਧਿਰ ਦੇ ਬੀ ਸੁਦਰਸ਼ਨ ਰੈਡੀ ਵਿਚਕਾਰ ਸਿੱਧਾ ਮੁਕਾਬਲਾ ਹੈ। ਇਸ ਦੌਰਾਨ, ਦੋ ਰਾਜਨੀਤਿਕ ਪਾਰਟੀਆਂ ਨੇ ਕੱਲ੍ਹ ਹੋਣ ਵਾਲੀ ਉਪ ਰਾਸ਼ਟਰਪਤੀ ਚੋਣ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਹੈ।

ਇਨ੍ਹਾਂ ਪਾਰਟੀਆਂ ‘ਚ ਬੀਆਰਐਸ ਅਤੇ ਬੀਜੂ ਜਨਤਾ ਦਲ ਸ਼ਾਮਲ ਹਨ। ਜਿਕਰਯੋਗ ਹੈ ਕਿ ਜਗਦੀਪ ਧਨਖੜ ਨੇ 21 ਜੁਲਾਈ ਨੂੰ ਅਚਾਨਕ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ, ਜਿਸ ਕਾਰਨ ਖਾਲੀ ਉਪ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਹੋ ਰਹੀਆਂ ਹਨ। ਹੁਣ ਇਹ ਪ੍ਰਕਿਰਿਆ ਕੱਲ੍ਹ ਯਾਨੀ 9 ਸਤੰਬਰ ਨੂੰ ਪੂਰੀ ਹੋ ਜਾਵੇਗੀ।

ਉਪ ਰਾਸ਼ਟਰਪਤੀ ਅਹੁਦੇ ਦੀ ਚੋਣ ਤੋਂ ਠੀਕ ਇੱਕ ਦਿਨ ਪਹਿਲਾਂ, ਬੀਆਰਐਸ ਅਤੇ ਬੀਜੂ ਜਨਤਾ ਦਲ ਨੇ ਇੱਕ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਬੀਆਰਐਸ ਦੇ ਕਾਰਜਕਾਰੀ ਪ੍ਰਧਾਨ ਕੇਟੀ ਰਾਮਾ ਰਾਓ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਪ ਰਾਸ਼ਟਰਪਤੀ ਚੋਣ ਤੋਂ ਦੂਰ ਰਹੇਗੀ। ਇਸੇ ਤਰ੍ਹਾਂ, ਬੀਜੂ ਜਨਤਾ ਦਲ ਨੇ ਵੀ ਅਜਿਹਾ ਹੀ ਐਲਾਨ ਕੀਤਾ ਹੈ। ਬੀਜੂ ਜਨਤਾ ਦਲ ਮੰਗਲਵਾਰ ਨੂੰ ਹੋਣ ਵਾਲੀ ਉਪ ਰਾਸ਼ਟਰਪਤੀ ਚੋਣ ਤੋਂ ਦੂਰ ਰਹੇਗਾ।

ਉਨ੍ਹਾਂ ਕਿਹਾ ਕਿ ਬੀਜੇਡੀ ਪ੍ਰਧਾਨ ਨਵੀਨ ਪਟਨਾਇਕ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਦੇ ਸੰਸਦ ਮੈਂਬਰ ਉਪ ਰਾਸ਼ਟਰਪਤੀ ਚੋਣ ‘ਚ ਵੋਟ ਪਾਉਣ ਤੋਂ ਦੂਰ ਰਹਿਣਗੇ। ਉਨ੍ਹਾਂ ਨੇ ਇਹ ਫੈਸਲਾ ਪਾਰਟੀ ਦੇ ਸੀਨੀਅਰ ਆਗੂਆਂ, ਰਾਜਨੀਤਿਕ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਮੈਂਬਰਾਂ ਅਤੇ ਸੰਸਦ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਪਾਤਰਾ ਨੇ ਕਿਹਾ ਕਿ ਸਾਡਾ ਪੂਰਾ ਧਿਆਨ ਸੂਬੇ ਅਤੇ ਇਸਦੇ 4.5 ਕਰੋੜ ਲੋਕਾਂ ਦੇ ਵਿਕਾਸ ‘ਤੇ ਹੈ।

Read More: ਉਪ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

Scroll to Top