Site icon TheUnmute.com

ਪਿੰਡ ਬੱਲਮਗੜ੍ਹ ਵਿਖੇ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਸੋਨਾ-ਚਾਂਦੀ ਸਮੇਤ ਲੱਖਾਂ ਰੁਪਏ ਦੀ ਨਕਦੀ ਚੋਰੀ

Ballamgarh

ਸ੍ਰੀ ਮੁਕਤਸਰ ਸਾਹਿਬ 26 ਅਗਸਤ 2022: ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਬੱਲਮਗੜ੍ਹ (Ballamgarh) ਵਿਖੇ ਬੀਤੀ ਰਾਤ 1 ਤੋਂ 2 ਵਜੇ ਦੇ ਵਿਚਕਾਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ । ਇਸ ਚੋਰੀ ਦੀ ਘਟਨਾ ਸਬੰਧੀ ਕਿਸਾਨ ਬਲਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਾਰੇ ਪਰਿਵਾਰਕ ਮੈਂਬਰ ਘਰ ‘ਚ ਹੀ ਸੁੱਤੇ ਪਏ ਸਨ, ਤਾਂ ਜਦੋਂ ਉਨਾਂ ਨੇ ਸਵੇਰੇ ਉੱਠ ਕੇ ਦੇਖਿਆ ਤਾਂ, ਉਨ੍ਹਾਂ ਦੇ ਘਰ ਦੇ ਅੰਦਰ ਕਮਰਿਆ ‘ਚ ਪਿਆ ਸਮਾਨ ਖਿੱਲਰਿਆ ਪਿਆ ਸੀ।

ਉਨ੍ਹਾਂ ਨੇ ਆਪਣੇ ਘਰ ‘ਚ ਪਿਆ ਕੀਮਤੀ ਸਾਮਾਨ ਗਾਇਬ ਦੇਖਿਆ ਤਾਂ ਸਭ ਦੇ ਹੋਸ਼ ਉੱਡ ਗਏ। ਚੋਰਾਂ ਨੇ ਘਰ ‘ਚੋਂ ਕਰੀਬ 35 ਤੋਲੇ ਸੋਨਾ 500 ਗ੍ਰਾਮ ਚਾਂਦੀ ਦੇ ਗਹਿਣੇ ਤੇ ਕਰੀਬ 2.75 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਸਾਰੇ ਸਮਾਨ ਦੀ ਕੁੱਲ ਕੀਮਤ 22 ਤੋ 23 ਲੱਖ ਰੂਪਏ ਦੇ ਕਰੀਬ ਦੱਸੀ ਜਾ ਰਹੀ ਹੈ |

ਦੂਜੇ ਪਾਸੇ ਚੋਰੀ ਦੀ ਇਸ ਵੱਡੀ ਵਾਰਦਾਤ ਨਾਲ ਇਲਾਕੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪ੍ਰਸ਼ਾਸਨ ਮਾਮਲੇ ਦੀ ਜਾਂਚ ‘ਚ ਜੁਟਿਆ ਹੋਇਆ ਹੈ। ਇਸ ਦੌਰਾਨ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਐੱਸ.ਪੀ.ਡੀ.ਜੀ ਐਸ ਗੁਰਾਇਆ ਤੇ ਉਨ੍ਹਾਂ ਦੇ ਨਾਲ ਥਾਣਾ ਸਦਰ ਦੇ ਮੁੱਖ ਅਫਸਰ ਵਰੁਣ ਮੱਟੂ ਪੁਲਿਸ ਪਾਰਟੀ ਸਮੇਤ ਪਹੁੰਚੇ |

ਇਸ ਦੌਰਾਨ ਪੁਲਿਸ ਨੇ ਚੋਰੀ ਦੀ ਘਟਨਾ ਸਬੰਧੀ ਜਾਇਜਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਦੌਰਾਨ ਮੁੱਖ ਅਫਸਰ ਵਰੁਣ ਮੱਟੂ ਨੇ ਗੱਲਬਾਤ ਕਰਦਿਆਂ ਆਖਿਆ ਕਿ ਕੁਲਵੰਤ ਸਿੰਘ ਅਤੇ ਬਲਵੰਤ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ਼ ਕਰ ਲਿਆ ਗਿਆ ਹੈ ਅਤੇ ਬਹੁਤ ਹੀ ਜਲਦੀ ਇਨ੍ਹਾਂ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ | ਇਸਦੇ ਨਾਲ ਹੀ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕਰ ਰਹੀ ਹੈ।

Exit mobile version