thieves

Robbery: ਤਰਨ ਤਾਰਨ ‘ਚ ਚੋਰਾਂ ਨੇ ਜੱਜ ਦੇ ਘਰ ਨੂੰ ਬਣਾਇਆ ਨਿਸ਼ਾਨਾਂ, 35 ਲੱਖ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ

ਤਰਨ ਤਾਰਨ, 19 ਜੂਨ 2024: ਤਰਨ ਤਾਰਨ ਵਿੱਚ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ | ਚੋਰ (thieves) ਬਿਨਾਂ ਕਿਸੇ ਡਰ ਦੇ ਲਗਾਤਾਰ ਵਾਰਦਾਤਾਂ ਕਰ ਰਹੇ ਹਨ। ਜਿੱਥੇ ਤਿੰਨ-ਚਾਰ ਦਿਨ ਪਹਿਲਾਂ ਚੋਰਾਂ ਨੇ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਸੀ, ਉੱਥੇ ਹੀ ਹੁਣ ਤਾਜ਼ਾ ਮਾਮਲਾ ਇੱਥੋਂ ਦੇ ਫਤਿਹਾਬਾਦ ਕਸਬੇ ਦੇ ਸਰਦਾਰਾ ਮੁਹੱਲੇ ਤੋਂ ਸਾਹਮਣੇ ਆਇਆ ਹੈ।

ਇੱਥੋਂ ਦੀ ਪੁਲਿਸ ਚੌਕੀ ਤੋਂ ਸਿਰਫ਼ ਚਾਰ 100 ਮੀਟਰ ਦੀ ਦੂਰੀ ’ਤੇ ਸਥਿਤ ਇੱਕ ਬੀਬੀ ਜੱਜ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਅਤੇ ਘਰ ਵਿੱਚ ਰੱਖੇ ਕਰੀਬ 35 ਲੱਖ ਰੁਪਏ ਦੇ ਗਹਿਣੇ ਲੈ ਕੇ ਫਰਾਰ ਹੋ ਗਏ, ਹਾਲਾਂਕਿ ਇਹ ਸਾਰੀ ਘਟਨਾ ਘਰ ਦੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਪੁਲਿਸ ਦੇ ਅਜੇ ਤੱਕ ਖਾਲੀ ਹੱਥ ਨਹੀਂ ਹਨ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

ਤਰਨ ਤਾਰਨ ਦੇ ਕਸਬਾ ਫਤਿਹਾਬਾਦ ਦੇ ਸਰਦਾਰਾ ਮੁਹੱਲੇ ਦੇ ਰਹਿਣ ਵਾਲੇ ਡਾ: ਰਾਹੁਲ ਸਿੰਘ ਜੋਸਨ ਨੇ ਦੱਸਿਆ ਕਿ ਉਸ ਦੀ ਘਰਵਾਲੀ ਪ੍ਰਨੀਤ ਕੌਰ ਜੱਜ ਅਤੇ ਪਿਓ ਡਾਕਟਰ ਹਨ। ਉਨ੍ਹਾਂ ਦੇ ਪਿਓ ਡਾਕਟਰ ਬਲਬੀਰ ਸਿੰਘ ਕਲੀਨਿਕ ‘ਤੇ ਗਏ ਹੋਏ ਸਨ | ਜਿਸਤੋਂ ਬਾਅਦ ਚੋਰ ਦੁਪਹਿਰ 12 ਵਜੇ ਦੇ ਕਰੀਬ ਘਰ ਦਾ ਮੁੱਖ ਗੇਟ ਟੱਪ ਕੇ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ (thieve)  ਦਾ ਇੱਕ ਸਾਥੀ ਬਾਈਕ ’ਤੇ ਘਰ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਘਰ ਦੇ ਕਮਰਿਆਂ ‘ਚ ਪਹੁੰਚਣ ਲਈ ਕਮਰੇ ਦਾ ਦਰਵਾਜ਼ਾ ਤੋੜ ਕੇ ਲਾਕਰ ਰੂਮ ‘ਚ ਪਹੁੰਚ ਜਾਂਦਾ ਹੈ | ਜਿੱਥੇ ਉਹ ਅਲਮਾਰੀ ‘ਚੋਂ ਸਾਰੇ ਗਹਿਣੇ ਚੋਰੀ ਕਰ ਕੇ ਭੱਜ ਜਾਂਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਾਮਲੇ ਦੀ ਜਾਂਚ ਕਰ ਰਹੇ ਸਬੰਧਤ ਪੁਲਿਸ ਚੌਕੀ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਵੀ ਹਾਸਲ ਕਰ ਲਈ ਗਈ ਹੈ ਅਤੇ ਛੇਤੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

Scroll to Top