Thieves

ਫਿਰੋਜ਼ਪੁਰ ‘ਚ ਚੋਰਾਂ ਨੇ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਮਾਨ ਚੋਰੀ

ਫਿਰੋਜ਼ਪੁਰ, 05 ਮਈ 2023: ਫਿਰੋਜ਼ਪੁਰ ਵਿੱਚ ਚੋਰਾਂ (Thieves) ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਚੋਰ ਸਰਕਾਰੀ ਥਾਵਾਂ ਨੂੰ ਵੀ ਨਹੀਂ ਬਖਸ਼ ਰਹੇ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਬੂਟੇ ਵਾਲਾ ਅਤੇ ਰੁਕਣਾ ਮੁਗਲਾਂ ਤੋਂ ਸਾਹਮਣੇ ਆਇਆ ਹੈ। ਜਿਥੋਂ ਦੇ ਦੋ ਸਕੂਲਾਂ ਨੂੰ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬੂਟੇ ਵਾਲਾ ਦੇ ਸਕੂਲ ਸਟਾਫ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਲਗਾਤਾਰ ਚੋਰੀ ਹੋ ਰਹੀ ਹੈ ਅਤੇ ਇਸ ਵਾਰ ਵੀ ਚੋਰਾਂ ਨੇ ਸਕੂਲ ਵਿੱਚ ਕੋਈ ਸਮਾਨ ਨਹੀਂ ਛੱਡਿਆ ਜੋ ਚੋਰੀ ਨਾ ਕੀਤਾ ਹੋਵੇ |

ਉਨ੍ਹਾਂ ਕਿਹਾ ਸਵੇਰੇ ਜਦੋਂ ਉਹ ਸਕੂਲ ਆਏ ਤਾਂ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਕਮਰਿਆਂ ਵਿਚੋਂ ਗੈਸ ਸਿਲੰਡਰ, ਡੀਵੀਆਰ ਅਤੇ ਹੋਰ ਸਮਾਨ ਚੋਰੀ ਹੋ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਕੁੱਲ ਦੋ ਤੋਂ ਢਾਈ ਲੱਖ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਉਨ੍ਹਾਂ ਇਹ ਕੋਈ ਪਹਿਲੀ ਚੋਰੀ ਨਹੀਂ ਬਲਕਿ ਪਹਿਲਾਂ ਵੀ ਕਈ ਵਾਰ ਚੋਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਲਗਾਤਾਰ ਹੋ ਰਹੀ ਚੋਰੀ ਨੂੰ ਰੋਕਣਾ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ | ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਸਕੂਲਾਂ ਵਿੱਚ ਚੌਕੀਦਾਰ ਲਗਾਏ ਜਾਣ | ਉਨ੍ਹਾਂ ਕਿਹਾ ਇਸ ਸਬੰਧੀ ਕਈ ਵਾਰ ਉਹ ਪੁਲਿਸ ਨੂੰ ਵੀ ਸੂਚਿਤ ਕਰ ਚੁੱਕੇ ਹਨ।

Thieves targeted government schools in Ferozepur, stole goods worth lakhs

ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਏ.ਐਸ.ਆਈ ਬਲਬੀਰ ਸਿੰਘ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਉਹ ਤਫਤੀਸ਼ ਕਰ ਰਹੇ ਹਨ। ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ।

Scroll to Top