July 5, 2024 12:34 am
Amritsar

ਸ੍ਰੀ ਹਰਿਮੰਦਰ ਸਾਹਿਬ ਨੇੜੇ ਤੀਜਾ ਧਮਾਕਾ, ਪੁਲਿਸ ਵਲੋਂ 5 ਸ਼ੱਕੀ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ,11 ਮਈ 2023: ਅੰਮ੍ਰਿਤਸਰ (Amritsar) ਵਿੱਚ ਸ੍ਰੀ ਹਰਿਮੰਦਰ ਸਾਹਿਬ ‘ਚ ਅੱਜ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਸਵੇਰੇ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਹੜਕੰਪ ਮੱਚ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਰਾਤ ਨੂੰ ਹੀ ਉਥੇ ਪਹੁੰਚ ਗਈ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ।

ਇਸਦੇ ਨਾਲ ਹੀ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਧਮਾਕੇ ਦੀ ਕਥਿਤ ਸਾਜ਼ਿਸ਼ ਰਚਣ ਵਾਲੇ 5 ਸਾਜ਼ਿਸ਼ਕਾਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਧਮਾਕੇ ਪਿੱਛੇ ਮਕਸਦ ਸ਼ਾਂਤੀ ਭੰਗ ਕਰਨਾ ਸੀ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਸੀਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੇ ਹਾਂ।

ਤਲਾਸ਼ੀ ਦੌਰਾਨ ਸੀਸੀਟੀਵੀ ਫੁਟੇਜ ਤੋਂ ਦੋ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ । ਉਨ੍ਹਾਂ ਨੂੰ ਵਰਾਂਡੇ ਵਿਚ ਆਉਂਦੇ-ਜਾਂਦੇ ਦੇਖਿਆ ਜਾ ਸਕਦਾ ਹੈ। ਉਸ ਦੀ ਫੋਟੋ ਵੀ ਸਾਹਮਣੇ ਆ ਚੁੱਕੀ ਹੈ। ਪੁਲਸ ਸੂਤਰਾਂ ਮੁਤਾਬਕ ਧਮਾਕੇ ਤੋਂ ਬਾਅਦ ਦੋਵੇਂ ਸਰਾਂ ਦੇ ਵਰਾਂਡੇ ‘ਚ ਸੌਂ ਗਏ।

ਸ੍ਰੀ ਦਰਬਾਰ ਸਾਹਿਬ (Amritsar) ਸਮੂਹ ਦੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਬੀਤੀ ਅੱਧੀ ਰਾਤ ਨੂੰ ਹੋਏ ਧਮਾਕੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿਖੇ ਹੋਏ ਧਮਾਕਿਆਂ ਪਿੱਛੇ ਕੋਈ ਗਹਿਰੀ ਸਾਜਿਸ਼ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਧਮਾਕੇ ਸਰਕਾਰ ਦੀ ਨਾਕਾਮੀ ਹਨ।

ਉਨ੍ਹਾਂ ਕਿਹਾ ਕਿ ਬੀਤੀ ਰਾਤ ਬਾਰਾਂ ਵੱਜ ਕੇ ਕੁਝ ਮਿੰਟ ’ਤੇ ਹੋਏ ਧਮਾਕੇ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਸ਼ੱਕੀ ਵਿਅਕਤੀ ਨੂੰ ਸਰਾਂ ਵਿਚੋਂ ਲੱਭ ਕੇ ਸਾਹਮਣੇ ਲਿਆਂਦਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕੇ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। ਇਸਦੇ ਉਨ੍ਹਾਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ |