ਦੇਸ਼ 'ਚ ਕੋਰੋਨਾ

ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਨੇ ਦਿੱਤੀ ਦਸਤਕ ,ਨਵੇਂ ਕੇਸਾਂ ‘ਚ ਆਇਆ ਵਾਧਾ

ਚੰਡੀਗੜ੍ਹ ,27 ਅਗਸਤ 2021 :  ਦੇਸ਼ ‘ਚ ਕੋਰੋਨਾ  (COVID-19) ਦੇ ਨਵੇਂ ਕੇਸ ਮੁੜ ਤੋਂ ਤੇਜ਼ੀ ਨਾਲ ਵਧਦੇ ਨਜ਼ਰ ਆ ਰਹੇ ਹਨ | ਜੋ ਕਿ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ | ਕੁਝ ਦਿਨ ਪਹਿਲਾ ਕੋਰੋਨਾ ਮਰੀਜ਼ਾ ਦੀ ਗਿਣਤੀ 30 ਹਜ਼ਾਰ ਤੋਂ ਘੱਟ ਸੀ , ਜੋ ਹੁਣ 45 ਹਜ਼ਾਰ ਨੂੰ ਪਾਰ ਕਰ ਚੁੱਕੀ ਹੈ |ਜਿਸ ਦੇ ਨਾਲ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਵੀ ਪ੍ਰਗਟ ਕੀਤੀ ਜਾ ਰਹੀ |ਇਹ ਵੀ ਕਿਹਾ ਜਾ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਦੇ ਲਈ ਖ਼ਤਰਨਾਕ ਹੋ ਸਕਦੀ  ਹੈ | ਇਸ ਲਈ ਕੋਰੋਨਾ ਦੀ ਤੀਜੀ ਲਹਿਰ ‘ਚ ਬੱਚਿਆਂ ਨੂੰ ਸਭ ਤੋਂ ਵੱਧ ਸੁਰੱਖਿਅਤ ਰੱਖਣ ਦੀ ਲੋੜ ਹੈ |

ਦੇਸ਼ ‘ਚ ਕੋਰੋਨਾ ਕੇਸਾਂ ਦੀ ਗਿਣਤੀ  

ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ ਕੋਰੋਨਾ ਦੇ 46,759 ਨਵੇਂ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਇਹ ਅੰਕੜਾ 44,658 ਸੀ। ਨਵੇਂ ਮਾਮਲਿਆਂ ਦੇ ਨਾਲ, ਦੇਸ਼ ਭਰ ਵਿੱਚ ਕੋਵਿਡ ਕੇਸਾਂ ਦੀ ਗਿਣਤੀ 3 ਕਰੋੜ 26 ਲੱਖ 49 ਹਜ਼ਾਰ 947 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ, 509 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ।

ਕੋਰੋਨਾ ਮਹਾਮਾਰੀ ਤੋਂ ਠੀਕ ਹੋਏ ਮਰੀਜ਼ਾ ਦੀ ਗਿਣਤੀ

ਦੇਸ਼ ਵਿੱਚ ਰਿਕਵਰੀ ਰੇਟ 97.56 ਫੀਸਦੀ ਦਰਜ ਕੀਤੀ ਗਈ ਹੈ। ਹੁਣ ਤੱਕ, ਕੁੱਲ 3,18,52,802 ਲੋਕ ਇਸ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਠੀਕ ਹੋਏ ਮਰੀਜ਼ਾਂ ਦੀ ਗਿਣਤੀ 31,374 ਹੈ।

ਟੀਕਾਕਰਣ ਕਰਵਾਉਣ ਵਾਲਿਆਂ ਦੀ ਗਿਣਤੀ

ਪਿਛਲੇ 24 ਘੰਟਿਆਂ ਵਿੱਚ, ਇੱਕ ਕਰੋੜ ਤੋਂ ਵੱਧ ਟੀਕੇ ਲਗਾਏ ਗਏ ਹਨ। ਹੁਣ ਤੱਕ ਟੀਕਾਕਰਣ ਦਾ ਕੁੱਲ ਅੰਕੜਾ 62.29 ਕਰੋੜ ਖੁਰਾਕਾਂ ਤੱਕ ਪੁੱਜ ਚੁੱਕਾ ਹੈ |

ਕੋਰੋਨਾ ਕਾਲ ‘ਚ ਲੋਕਾਂ ਦੀ ਜਿੰਮੇਵਾਰੀ

ਕੋਰੋਨਾ ਕਾਲ ਦੇ ਵਿੱਚ ਲੋਕਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ | ਮਾਸਕ ਪਾ ਕੇ ਰੱਖਿਆ ਜਾਵੇ , ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾਉਣਾ ਲਾਜ਼ਮੀ ਬਣਾਇਆ ਜਾਵੇ | ਇਸੇ ਦੇ ਨਾਲ – ਨਾਲ ਬਿਨਾਂ ਕੰਮ ਤੋਂ ਭੀੜ ਇਕੱਠੀ ਨਾ ਕੀਤੀ ਜਾਵੇ ਤੇ ਨਾ ਹੀ ਭੀੜ ਵਾਲੀ ਥਾਂ ਤੇ ਜਾਇਆ ਜਾਵੇ | ਸਭ ਤੋਂ ਅਹਿਮ ਗੱਲ ਇਹ ਕਿ ਕੋਰੋਨਾ ਟੀਕਾਕਰਣ ਜਰੂਰ ਕਰਵਾਇਆ ਜਾਵੇ |

Scroll to Top