July 7, 2024 1:35 pm
BBMB

ਮਨੀਸ਼ ਤਿਵਾੜੀ ਨੇ BBMB ਮੁੱਦੇ ‘ਤੇ CM ਭਗਵੰਤ ਮਾਨ ਨੂੰ ਦਿੱਤੀ ਇਹ ਸਲਾਹ

ਚੰਡੀਗੜ੍ਹ 20 ਮਾਰਚ 2022: ਪੰਜਾਬ ‘ਚ BBMB ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ ਨੂੰ ਲੈ ਕੇ ਪੰਜਾਬ ਦੀਆਂ ਵੱਖ ਵੱਖ ਪਾਰਟੀਆਂ ਤੇ ਪੰਜਾਬ ਵਾਸੀ ਸਖ਼ਤ ਵਿਰੋਧ ਕਰ ਰਹੇ ਹਨ | ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ‘ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਨੂੰ ਇਸ ਮੁੱਦੇ ’ਤੇ ਕੇਸ ਦਰਜ ਕਰਨ ਦੀ ਸੰਭਾਵਨਾ ਤਲਾਸ਼ਣੀ ਚਾਹੀਦੀ ਹੈ। ਇਸਦੇ ਲਈ ਉਨ੍ਹਾਂ ਨੂੰ ਆਪਣੇ ਐਡਵੋਕੇਟ ਜਨਰਲ ਨਾਲ ਚਰਚਾ ਕਰਨੀ ਚਾਹੀਦੀ ਹੈ।

ਇਸ ਮਾਮਲੇ ‘ਚ ਭਾਰਤੀ ਸੰਵਿਧਾਨ ਦੀ ਧਾਰਾ 131 ਤਹਿਤ BBMB ਸੋਧ ਨਿਯਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ‘ਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਹੈ। ਪੰਜਾਬ ਤੋਂ ਸੰਸਦ ਮੈਂਬਰ ਹੋਣ ਕਾਰਨ ਉਹ ਵੀ ਇਨ੍ਹਾਂ ਨਿਯਮਾਂ ਦਾ ਵਿਰੋਧ ਕਰਨਗੇ।ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਪੰਜਾਬ ‘ਚ ਇਹ ਮੁੱਦਾ ਉਠਿਆ ਸੀ ਕਿ ਬੀਬੀਐਮਬੀ ‘ਚ ਕੇਂਦਰ ਨੇ ਪੰਜਾਬ ਦੀਆਂ ਅਸਾਮੀਆਂ ‘ਚ ਕਟੌਤੀ ਕਰ ਦਿੱਤੀ ਹੈ। ਹਾਲਾਂਕਿ ਮਾਮਲਾ ਇਹ ਵੀ ਉੱਠਿਆ ਕਿ ਪੰਜਾਬ ਸਰਕਾਰ ਨੇ ਕਦੇ ਵੀ ਉਥੇ ਅਸਾਮੀਆਂ ਦੇ ਬਰਾਬਰ ਭਰਤੀ ਨਹੀਂ ਕੀਤੀ। ਇਸ ਲਈ ਪਿਛਲੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।