July 4, 2024 9:25 pm
SYL

ਪ੍ਰਤਾਪ ਬਾਜਵਾ ਨੇ SYL ਗੀਤ ‘ਤੇ ਬੈਨ ਨੂੰ ਲੈ ਕੇ ਵਿਧਾਨ ਸਭਾ ‘ਚ ਰੱਖੀ ਇਹ ਮੰਗ

ਚੰਡੀਗੜ੍ਹ 30 ਜੂਨ 2022: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦਾ ਅੱਜ ਆਖ਼ਰੀ ਦਿਨ ਹੈ | ਵਿਧਾਨ ਸਭਾ ‘ਚ ਅੱਜ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ | ਇਸ ਦੌਰਾਨ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਦਾ ਮੁੱਦਾ ਚੁੱਕਦਿਆਂ ਕਿਹਾ ਕਿ SYL ਗੀਤ ਨਾਲ ਪੂਰੇ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਬਾਜਵਾ ਨੇ ਕਿਹਾ ਕਿ SYL ਗੀਤ ‘ਤੇ ਕੇਂਦਰ ਸਰਕਾਰ ਨੇ ਪਾਬੰਧੀ ਲਾਈ ਹੈ।

ਇਸਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਹੜੇ ਗੀਤਕਾਰ SYL ‘ਤੇ ਹਰਿਆਣਾ ‘ਚ ਗੀਤ ਗਾ ਰਹੇ ਹਨ, ਉਨ੍ਹਾਂ ‘ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੈ। ਪ੍ਰਤਾਪ ਬਾਜਵਾ ਨੇ ਮੰਗ ਕਰਦਿਆਂ ਵਿਧਾਨ ਸਭਾ ‘ਚਕਿਹਾ ਕਿ ਗੀਤ ਬੈਨ ਕਰਨ ਖ਼ਿਲਾਫ਼ ਪ੍ਰਸਤਾਵ ਲਿਆਂਦਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਵਲੋਂ ਸਾਡੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ 20-22 ਕਿਸਾਨ ਜੱਥੇਬੰਦੀਆਂ ਦੇ ਟਵਿੱਟਰ ਹੈਂਡਲਾਂ ‘ਤੇ ਵੀ ਕੇਂਦਰ ਸਰਕਾਰ ਵੱਲੋਂ ਪਾਬੰਦੀ ਲਗਾਉਣਾ ਬਿਲਕੁਲ ਗਲਤ ਹੈ।