July 7, 2024 4:37 pm
Passports

ਯੂਕਰੇਨ ਤੋਂ ਪਰਤੇ ਪੰਜਾਬ ਦੇ ਵਿਦਿਆਰਥੀਆਂ ਨੂੰ SGPC ਨੇ ਦਿੱਤੀ ਇਹ ਸਹੂਲਤ

ਚੰਡੀਗੜ੍ਹ, 9 ਮਾਰਚ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਯੂਕਰੇਨ ਤੋਂ ਪਰਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਨਵੀਂ ਦਿੱਲੀ ਤੋਂ ਰਾਜ ਦੇ ਕਿਸੇ ਵੀ ਹਿੱਸੇ ਵਿੱਚ ਉਨ੍ਹਾਂ ਦੀ ਅੰਤਿਮ ਮੰਜ਼ਿਲ ਲਈ ਮੁਫ਼ਤ ਸਫ਼ਰ ਦੀ ਪੇਸ਼ਕਸ਼ ਕੀਤੀ ਹੈ।

ਨਾਲ ਹੀ, ਅਮਰੀਕਾ, ਕੈਨੇਡਾ, ਯੂਕੇ ਅਤੇ ਯੂਰਪੀਅਨ ਦੇਸ਼ਾਂ ਲਈ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਦਫ਼ਤਰ ਨਾਲ ਸੰਪਰਕ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦਾ ਵਿੱਤੀ ਸਾਲ 2022-23 ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਇਸ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।

ਇਹ ਐਲਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਬੈਠਕ ਤੋਂ ਬਾਅਦ ਕੀਤਾ ਗਿਆ,ਬੈਠਕ ਦੀ ਪ੍ਰਧਾਨਗੀ ਕਰ ਰਹੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇੰਡੋ-ਕੈਨੇਡੀਅਨ ਬੱਸ ਸੇਵਾ ਨਾਲ ਪਹਿਲਾਂ ਹੀ ਸਮਝੌਤਾ ਹੋ ਚੁੱਕਾ ਹੈ, ਜਿਸ ਤਹਿਤ ਇਨ੍ਹਾਂ ਵਿਦਿਆਰਥੀਆਂ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੋਂ ਪੰਜਾਬ ਲਿਆਂਦਾ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿੱਚ ਉਨ੍ਹਾਂ ਨੂੰ ਰਿਫਰੈਸ਼ਮੈਂਟ ਅਤੇ ਸਹਾਇਤਾ ਵੀ ਦਿੱਤੀ ਜਾਵੇਗੀ। ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਕਦਮੀ ਕਰਨ ਲਈ ਕੈਨੇਡਾ, ਅਮਰੀਕਾ ਅਤੇ ਹੋਰ ਦੇਸ਼ਾਂ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਕੀਤੀ ਹੈ।