July 7, 2024 5:15 pm

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਖਜਾਨੇ ਨੂੰ ਲੈ ਕੇ ਕਹੀ ਇਹ ਗੱਲ

ਚੰਡੀਗੜ੍ਹ 20 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਦੇ ਸਾਰੇ ਪੁਰਾਣੇ ਬਿੱਲ ਮੁਆਫ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਘਟਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ। ਸੀ.ਐਮ ਚੰਨੀ ਨੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਹਮੇਸ਼ਾ ਭਰਿਆ ਰਹੇਗਾ।
ਦੂਜੇ ਪਾਸੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਮਹਿੰਗੀਆਂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਉਸ ਨੇ ਇਹ ਵੀ ਕਿਹਾ ਕਿ ਉਹ ਖੁਦ ਵੀ ਪੈਟਰੋਲ ਪੰਪ ‘ਤੇ ਕੰਮ ਕਰ ਚੁੱਕਾ ਹੈ।