July 2, 2024 6:38 pm
Punjab Chief Minister Channi

3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ‘ਤੇ ਪੰਜਾਬ ਮੁੱਖ ਮੰਤਰੀ ਚੰਨੀ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ 19 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਟਵਿੱਟਰ ‘ਤੇ ਕਿਹਾ ਹੈ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਸ਼ਾਂਤਮਈ ਸੰਘਰਸ਼ ਦੀ ਜਿੱਤ ਹੈ। ਭੋਜਨ ਦੇਣ ਵਾਲੇ ਨੂੰ ਮੇਰਾ ਸਲਾਮ।
ਪ੍ਰਧਾਨ ਮੰਤਰੀ ਨੇ ਗੁਰਪੁਰਬ ਮੌਕੇ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਐਲਾਨ ਕੀਤਾ
ਦੱਸਦਈਏ ਕਿ ਗੁਰਪੁਰਬ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿਚ ਘਿਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ ਅਤੇ ਇਸ ਸਬੰਧੀ ਇਕ ਬਿੱਲ ਸੰਸਦ ਦੇ ਆਉਣ ਵਾਲੇ ਸੈਸ਼ਨ ਵਿਚ ਲਿਆਂਦਾ ਜਾਵੇਗਾ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨਾਲ ਜੁੜੇ ਮੁੱਦਿਆਂ ‘ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਇਸ ਸਬੰਧ ‘ਚ ਐਲਾਨ ਕੀਤਾ।