July 1, 2024 1:07 pm

ਸਿੱਧੂ ਦੇ ਅਹੁਦਾ ਸੰਭਾਲਣ ਦੌਰਾਨ ਸੁਖਬੀਰ ਬਾਦਲ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ 17 ਨਵੰਬਰ 2021 : ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਦੀ ਮੁੜ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤੀ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਹ ਹੁਣ ਮੁੜ ਤੋਂ ਨਵੀਂ ਮਿਜ਼ਾਈਲ ਛੱਡਣਗੇ। ਇਹ ਗੱਲ ਅੱਜ ਇੱਥੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਡਾ: ਨਛੱਤਰ ਪਾਲ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਰੱਖੀ ਵਰਕਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਕਹੀ | ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਬੀਤੇ ਦਿਨ ਪਾਰਟੀ ਦਫਤਰ ਪਰਤ ਕੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਹੋਰ ਆਗੂ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਵਾਰ-ਵਾਰ ਕਹਿ ਰਹੇ ਸਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕਰਨਗੇ।
ਇਸ ਤੋਂ ਇਲਾਵਾ ਮਨਪ੍ਰੀਤ ਚਰਵਾਹੇ ਦੇ ਘਰ ਛਾਪੇਮਾਰੀ ‘ਤੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੰਗਲਵਾਰ ਨੂੰ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਚਰਵਾਹੇ ਦੇ ਘਰ ਅਤੇ ਦਫਤਰ ‘ਤੇ ਇਨਕਮ ਟੈਕਸ ਦਾ ਛਾਪਾ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਹੈ ਕਿਉਂਕਿ ਮਨਪ੍ਰੀਤ ਸਿੰਘ ਚਰਵਾਹੇ ਨੇ ਕਿਸਾਨਾਂ ਦੀ ਮਦਦ ਕੀਤੀ ਸੀ। ਕਿਸਾਨ ਸੰਘਰਸ਼ ਦੌਰਾਨ ਹੱਕਾਂ ਲਈ ਬਹੁਤ ਕੁਝ ਕੀਤਾ ਗਿਆ ਹੈ।