June 30, 2024 9:43 pm
chugh-sidhu

ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਕਹਿ ‘ਤੇ ਤਰੁਣ ਚੁੱਘ ਨੇ ਸਿੱਧੂ ਨੂੰ ਲੈ ਕੇ ਦਿੱਤਾ ਇਹ ਬਿਆਨ

ਚੰਡੀਗੜ੍ਹ 20 ਨਵੰਬਰ 2021 : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਕਹਿ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸਿੱਧੂ ਦੇ ਇਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰੇ ਦੇਸ਼ ਦੇ ਆਗੂ ਵਿਦੇਸ਼ ਦੀ ਧਰਤੀ ‘ਤੇ ਜਾਂਦੇ ਹਨ ਤਾਂ ਉਹ ਆਪਣੇ ਦੇਸ਼ ਦਾ ਗੁਣਗਾਨ ਕਰਦੇ ਹਨ। ਇਹ ਮੰਦਭਾਗੀ ਗੱਲ ਹੈ ਕਿ ਜਦੋਂ ਵੀ ਕੋਈ ਕਾਂਗਰਸੀ ਆਗੂ ਕਿਤੇ ਜਾਂਦਾ ਹੈ ਤਾਂ ਉਹ ਭਾਰਤ ਵਿਰੁੱਧ ਬੋਲਦਾ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਪਾਕਿਸਤਾਨ ਜਾ ਕੇ ਪਾਕਿਸਤਾਨ ਦਾ ਗੀਤ ਗਾ ਰਿਹਾ ਹੈ ਅਤੇ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸਾਹਿਬ ਪਾਕਿਸਤਾਨ ਪੰਜਾਬ ਦੀ ਧਰਤੀ ‘ਤੇ ਗੜਬੜ ਲਈ ਟਿਫਿਨ ਬੰਬ ਅਤੇ ਏ.ਕੇ-47 ਭੇਜਦੇ ਹਨ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪਾਕਿਸਤਾਨ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।