Site icon TheUnmute.com

ਪੰਜਾਬ ‘ਚ ਇਸ ਵਾਰ ਭਾਜਪਾ ਗੱਠਜੋੜ ਦੀ ਸਰਕਾਰ ਬਣਾਏਗੀ : ਤਰੁਣ ਚੁੱਘ

ਤਰੁਣ ਚੁੱਘ

ਚੰਡੀਗੜ੍ਹ 16 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ‘ਚ 20 ਫਰਵਰੀ ਤੋਂ ਚੋਣਾਂ ਹੋਣ ਜਾ ਰਹੀਆਂ ਹਨ | ਇਸ ਚੋਣ ਲੜਾਈ ਨੂੰ ਜਿੱਤਣ ਲਈ ਪਾਰਟੀਆਂ ਨੇ ਪੂਰੀ ਤਾਕਤ ਲਗਾ ਦਿੱਤੀ ਹੈ। ਇਸੇ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਪੰਜਾਬ ‘ਚ ਭਾਜਪਾ ਗੱਠਜੋੜ ਦੀ ਸਰਕਾਰ ਬਣਾਏਗੀ।

ਇਸ ਦੌਰਾਨ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ‘ਚ ਮਾਫੀਆ ਇੰਨਾ ਵੱਧ ਗਿਆ ਹੈ ਕਿ ਲੋਕ ਸਿਆਸੀ ਪਾਰਟੀਆਂ ਤੋਂ ਬਦਲਾਅ ਦੀ ਮੰਗ ਕਰ ਰਹੇ ਹਨ। ਸਾਰੀਆਂ ਪਾਰਟੀਆਂ ਪਰਿਵਾਰ-ਪੱਖੀ ਹਨ ਅਤੇ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਦੀ ਯੋਜਨਾ ਸਿਰਫ਼ ਸੱਤਾ ‘ਤੇ ਕਬਜ਼ਾ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਦੇਖਦੇ ਹੋਏ ਇਸ ਸਮੇਂ ਭਾਰਤੀ ਜਨਤਾ ਪਾਰਟੀ ਦੀ ਲੋੜ ਹੈ।

Exit mobile version