July 5, 2024 1:10 am
ਪੰਜਾਬ ਦੀ ਝਾਕੀ

ਇਸ ਵਾਰ 26 ਜਨਵਰੀ ਦੀ ਪਰੇਡ ‘ਚ ਦਿਖਾਈ ਨਹੀਂ ਦੇਵੇਗੀ ਪੰਜਾਬ ਦੀ ਝਾਕੀ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ 23 ਜਨਵਰੀ 2023: ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 17 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਹਾਲਾਂਕਿ 26 ਜਨਵਰੀ ਨੂੰ ਹੋਣ ਵਾਲੀ ਪਰੇਡ ‘ਚ ਇਸ ਵਾਰ ਦਿੱਲੀ ਪ੍ਰਦੇਸ਼, ਪੰਜਾਬ ਅਤੇ ਹਿਮਾਚਲ ਸਮੇਤ ਕਈ ਹੋਰ ਰਾਜਾਂ ਦੀ ਝਾਕੀ ਨਜ਼ਰ ਨਹੀਂ ਆਵੇਗੀ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ‘ਤੇ ਹੈਰਾਨੀ ਪ੍ਰਗਟ ਕਰਦਿਆਂ ਟਵੀਟ ਕੀਤਾ ਹੈ, ”ਹੈਰਾਨੀ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ 74ਵੇਂ ਗਣਤੰਤਰ ਦਿਵਸ ਦੀ ਪਰੇਡ ਲਈ ‘ਪੰਜਾਬ ਦੀ ਝਾਕੀ’ ਰੱਦ ਕਰ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਪੰਜਾਬੀਆਂ ਨੂੰ ਆਜ਼ਾਦੀ ਸੰਗਰਾਮ ਵਿਚ ਆਪਣਾ ਯੋਗਦਾਨ ਅਤੇ ਸੱਭਿਆਚਾਰ ਦਿਖਾਉਣ ਦੀ ਇਜਾਜ਼ਤ ਨਹੀਂ ਹੈ!! ਉਨ੍ਹਾਂ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ, ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਜਾਗ ਕੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ।