Rahul Gandhi

ਪਹਿਲਗਾਮ ਹ.ਮ.ਲੇ ‘ਚ ਮਾਰੇ ਲੋਕਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ: ਰਾਹੁਲ ਗਾਂਧੀ

ਚੰਡੀਗੜ੍ਹ, 01 ਮਈ 2025: ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (Rahul Gandhi) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਗਾਮ ਅੱ.ਤ.ਵਾ.ਦੀ ਹ.ਮ.ਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਅਪੀਲ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਹਮਲੇ ਦੇ ਪੀੜਤ ਪਰਿਵਾਰਾਂ ਦੇ ਦੁੱਖ ‘ਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਮੰਗ ਦਾ ਪੂਰਾ ਸਮਰਥਨ ਕਰਦੇ ਹਨ।

ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕੀਤਾ ਅਤੇ ਲਿਖਿਆ ਕਿ ਮੈਂ ਪਹਿਲਗਾਮ ਹਮਲੇ ‘ਚ ਮਾਰੇ ਲੋਕਾਂ ਦੇ ਪਰਿਵਾਰਾਂ ਦੇ ਦੁੱਖ ‘ਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ ਅਤੇ ਮੰਗ ਕਰਦਾ ਹਾਂ ਕਿ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਦੁਖਾਂਤ ‘ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਜਾਵੇ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਾਨਪੁਰ ‘ਚ ਹਮਲੇ ਦੇ ਪੀੜਤ ਸ਼ੁਭਮ ਦਿਵੇਦੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਨੇ ਉਨ੍ਹਾਂ ਨੂੰ ਕਿਹਾ ਕਿ ਉਸਦੇ ਪੁੱਤਰ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਕਾਨਪੁਰ ‘ਚ ਇੱਕ ਪੀੜਤ ਪਰਿਵਾਰ ਨੂੰ ਮਿਲਿਆ।

ਰਾਹੁਲ ਗਾਂਧੀ ਨੇ ਕਿਹਾ ਕਿ ਪੀੜਤ ਪਰਿਵਾਰ ਨੇ ਮੈਨੂੰ ਪ੍ਰਧਾਨ ਮੰਤਰੀ ਤੱਕ ਆਪਣਾ ਸੁਨੇਹਾ ਪਹੁੰਚਾਉਣ ਲਈ ਕਿਹਾ ਕਿ ਸਾਡੇ ਬੱਚੇ ਸ਼ਹੀਦ ਹੋਏ ਹਨ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਮਾਮਲੇ ਪ੍ਰਤੀ ਗੰਭੀਰ ਹੈ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੀ ਹੈ।

Read More: ਲੈਫਟੀਨੈਂਟ ਨਰਵਾਲ ਦੀ ਪਤਨੀ ਦਾ ਬਿਆਨ, ਕਸ਼ਮੀਰੀਆਂ ਤੇ ਮੁਸਲਮਾਨਾਂ ਦੇ ਵਿਰੁੱਧ ਨਾ ਜਾਓ

Scroll to Top