July 2, 2024 6:37 pm
ਕੋਟਕਪੂਰਾ

ਕੋਟਕਪੂਰਾ ਵਿਖੇ ਗੋਲੀਬਾਰੀ ਕਰਨ ਦੇ ਹੁਕਮ ਦੇਣ ਵਾਲਿਆਂ ਤੋਂ ਹੋਵੇ ਪੁੱਛਗਿੱਛ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 26 ਅਗਸਤ 2022: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ 2015 ‘ਚ ਵਾਪਰੇ ਕੋਟਕਪੂਰਾ (Kotakpura) ਗੋਲੀ ਕਾਂਡ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ | ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕੋਟਕਪੂਰਾ ਵਿਖੇ ਜਿਨ੍ਹਾਂ ਨੇ ਗੋਲੀਬਾਰੀ ਕਰਨ ਦੇ ਹੁਕਮ ਦਿੱਤੇ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।

ਇਸਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰੂ ‘ਤੇ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਕੋਟਕਪੂਰਾ ਵਿਖੇ ਗੋਲੀਬਾਰੀ ਹੋਈ ਤਾਂ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਸਨ। ਕੋਟਕਪੂਰਾ ਵਿਖੇ ਗੋਲੀਬਾਰੀ ਕਰਨ ਦੇ ਆਦੇਸ਼ ਕਿਸ ਨੇ ਦਿੱਤੇ, ਇਸ ਬਾਰੇ ਜਵਾਬ ਦੇਣਾ ਚਾਹੀਦਾ ਹੈ।