ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਪੰਜਾਬ (Punjab) ਦੇ ਅਮਨ-ਕਾਨੂੰਨ ਆਪਸੀ ਭਾਈਚਾਰੇ ‘ਤੇ ਬੁਰੀ ਨਜ਼ਰ ਰੱਖੇਗਾ ਤਾਂ ਪੰਜਾਬੀ ਇਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਵੀ ਪੰਜਾਬ ਦੇ ਅਮਨ-ਕਾਨੂੰਨ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ ਪੰਜਾਬੀਆਂ ਨੇ ਉਨ੍ਹਾਂ ਨੂੰ ਮੂੰਹਤੋੜ ਜਵਾਬ ਦਿੱਤਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨ ਕੁਝ ਤੱਥਾਂ ਵਲੋਂ ਵਿਦੇਸ਼ੀ ਤਾਕਤਾਂ ਦੇ ਹੱਥੀਂ ਚੜ੍ਹ ਕੇ ਪੰਜਾਬ (Punjab) ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ | ਜਿਹੜੇ ਪੰਜਾਬ ਵਿੱਚ ਨਫ਼ਰਤ ਭਰੇ ਭਾਸ਼ਣ ਦੇ ਰਹੇ ਸਨ, ਕਾਨੂੰਨ ਦੇ ਖ਼ਿਲਾਫ਼ ਬੋਲ ਰਹੇ ਸਨ, ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਸਜ਼ਾ ਦਿੱਤੀ ਜਾਵੇਗੀ | ਦੇਸ਼ ਦੀ ਤਰੱਕੀ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣਾ ਸਾਡੀ ਪ੍ਰਮੁੱਖ ਤਰਜ਼ੀਹ ਹੈ | ਉਨ੍ਹਾਂ ਨੇ ਕਿਹਾ ਕਿ ਕੋਈ ਵੀ ਤਾਕਤ ਜੋ ਦੇਸ਼ ਦੇ ਖ਼ਿਲਾਫ਼ ਪੰਜਾਬ ਵਿੱਚ ਪੈਦਾ ਹੋ ਰਹੀ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ | ਕਿਉਂਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਵਡੀ ਜਿੰਮੇਵਾਰੀ ਦਿੱਤੀ ਹੈ |