ਚੰਡੀਗੜ੍ਹ, 25 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ | ਜਿਕਰਯੋਗ ਹੈ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਤੂਫਾਨ ਦੀ ਰਿਹਾਈ ਲਈ ਆਪਣੇ ਸਮਰਥਕਾਂ ਸਮੇਤ ਥਾਣੇ ਪੁੱਜੇ ਸਨ, ਇਸੀ ਦੌਰਾਨ ਸਮਰਥਕਾਂ ਤੇ ਪੁਲਿਸ ਵਿਚਾਲੇ ਝੜਪ ਹੋਈ ਸੀ। ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀਂ ਹੋ ਗਏ । ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਕੇ ਥਾਣੇ ਪੁੱਜੇ ਸਨ । ਇਸ ਮਾਮਲੇ ਨੂੰ ਲੈ ਕੇ ਵਿਰੋਧੀਆਂ ਨੇ ਸਵਾਲ ਵੀ ਉਨ੍ਹਾਂ ਦੇ ਸਵਾਲ ਚੁੱਕੇ ਹਨ।
ਇਸ ਦੌਰਾਨ ਅੰਮ੍ਰਿਤਪਾਲ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਮੋਰਚੇ ’ਚ ਕਿੰਨੀਆਂ ਥਾਵਾਂ ਉੱਤੇ ਮਹਾਰਾਜ ਦਾ ਪ੍ਰਕਾਸ਼ ਸੀ, ਚੰਡੀਗੜ੍ਹ ਅਤੇ ਬਹਿਬਲਕਲਾਂ ਮੋਰਚੇ ’ਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਸੀ। ਇਹ ਸਾਡੇ ਉੱਤੇ ਹੀ ਸਵਾਲ ਕਿਉਂ । ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਨਹੀਂ ਬਣਾਇਆ। ਉਨ੍ਹਾਂ ਨੇ ਕਿਹਾ ਕਿ ਮਹਾਰਾਜ ਤਾਂ ਸਾਡੀ ਆਪ ਹੀ ਢਾਲ ਹਨ।