July 2, 2024 9:51 pm
Mukesh Ambani

ਮੁਕੇਸ਼ ਅੰਬਾਨੀ ਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਬਿਹਾਰ ਤੋਂ ਗ੍ਰਿਫਤਾਰ

ਚੰਡੀਗੜ੍ਹ 06 ਅਕਤੂਬਰ 2022: ਮੁੰਬਈ ਪੁਲਿਸ (Mumbai Police) ਨੇ ਉਦਯੋਗਪਤੀ ਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ (Mukesh Ambani) ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਬਿਹਾਰ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਅੱਜ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬਿਹਾਰ ਪੁਲਿਸ ਦੇ ਨਾਲ ਮੁੰਬਈ ਪੁਲਿਸ ਦੀ ਇੱਕ ਟੀਮ ਨੇ ਬਿਹਾਰ ਦੇ ਦਰਭੰਗਾ ਤੋਂ ਰਾਜੇਸ਼ ਕੁਮਾਰ ਮਿਸ਼ਰਾ ਨੂੰ ਹਿਰਾਸਤ ਵਿੱਚ ਲਿਆ ਅਤੇ ਫਿਰ ਮੁੰਬਈ ਲਈ ਰਵਾਨਾ ਹੋ ਗਿਆ।

ਇੱਕ ਅਧਿਕਾਰੀ ਨੇ ਦੱਸਿਆ ਕਿ ਅੰਬਾਨੀ ਪਰਿਵਾਰ ਨੂੰ ਧਮਕੀ ਭਰੇ ਕਾਲਾਂ ਤੋਂ ਬਾਅਦ ਕਾਰਵਾਈ ਕਰਦੇ ਹੋਏ ਬਿਹਾਰ ਪੁਲਿਸ ਦੀ ਮਦਦ ਨਾਲ ਮੁੰਬਈ ਪੁਲਿਸ ਦੀ ਇੱਕ ਟੀਮ ਨੇ ਬਿਹਾਰ ਦੇ ਦਰਭੰਗਾ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਟੀਮ ਮੁਲਜ਼ਮਾਂ ਨੂੰ ਲੈ ਕੇ ਮੁੰਬਈ ਲਈ ਰਵਾਨਾ ਹੋ ਗਈ ਹੈ।