July 2, 2024 9:52 pm
Delhi Police

PM ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਦਿੱਲੀ ਪੁਲਿਸ ਨੂੰ ਆਈ ਕਾਲ

ਚੰਡੀਗੜ੍ਹ, 21 ਜੂਨ 2023: ਦਿੱਲੀ ਪੁਲਿਸ (Delhi Police) ਦੇ ਬਾਹਰੀ ਜ਼ਿਲ੍ਹਾ ਪੁਲਿਸ ਨੂੰ ਬੁੱਧਵਾਰ ਨੂੰ ਦੋ ਪੀਸੀਆਰ ਕਾਲਾਂ ਪ੍ਰਾਪਤ ਹੋਈਆਂ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

ਇਸ ਸਬੰਧੀ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫੋਨ ਕਰਨ ਵਾਲੇ ਦਾ ਪਤਾ ਲਗਾਉਣ ਲਈ ਇੱਕ ਟੀਮ ਤਾਇਨਾਤ ਕੀਤੀ ਗਈ ਹੈ। ਇਸਦੇ ਨਾਲ ਹੀ ਪੁਲਿਸ ਦੀ ਤਾਜ਼ਾ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਸ਼ਰਾਬ ਪੀਣ ਦਾ ਆਦੀ ਹੈ ਅਤੇ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ | ਇੱਕ ਪੁਲਿਸ ਅਧਿਕਾਰੀ ਨੇ ਕਿਹਾ, “ਅਸੀਂ ਉਸਦੇ ਪਰਿਵਾਰ ਕੋਲ ਪਹੁੰਚੇ ਜਿੱਥੇ ਪਤਾ ਲੱਗਾ ਕਿ ਉਹ ਸ਼ਰਾਬੀ ਹੈ ਅਤੇ ਬੀਤੀ ਰਾਤ ਤੋਂ ਸ਼ਰਾਬ ਪੀ ਰਿਹਾ ਹੈ। ਫਿਲਹਾਲ ਉਹ ਘਰ ਨਹੀਂ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।