June 16, 2024 1:36 pm
Punjab Vidhan Sabha

ਪੰਜਾਬ ਵਿਧਾਨ ਸਭਾ ‘ਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ ਸਮੇਤ ਤਿੰਨ ਬਿੱਲ ਪਾਸ

ਚੰਡੀਗੜ੍ਹ 30 ਸਤੰਬਰ 2022: 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ ਜਾਰੀ ਹੈ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ 2022 ਸਦਨ ਵਿੱਚ ਪੇਸ਼ ਕੀਤਾ। ਜਿਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ।

ਇਸਦੇ ਨਾਲ ਹੀ ਪੇਸ਼ ਕੀਤੇ ਪੰਜਾਬ ਗੁਡ ਐਂਡ ਸਰਵਿਸ ਟੈਕਸ ਸ਼ੋਧ ਬਿੱਲ 2022 ਅਤੇ  ਪੰਜਾਬ ਵਿਲੈਜ ਕੋਮਨ ਲੈਂਡ ਰੈਵੂਲਸ਼ਨ ਸ਼ੋਧ ਬਿੱਲ 2022 ਨੂੰ ਵਿਧਾਨ ਸਭਾ ਵਿਚ ਪਾਸ ਕਰ ਦਿੱਤਾ ਹੈ| ਇਸਦੇ ਨਾਲ ਹੀ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ ‘ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।