Site icon TheUnmute.com

ਆਜ਼ਾਦੀ ਦਿਹਾੜੇ ‘ਤੇ ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

Travel agents

ਚੰਡੀਗੜ੍ਹ, 14 ਅਗਸਤ 2024: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਹਾੜੇ 2024 ‘ਤੇ ਤਿੰਨ ਪੰਜਾਬ ਪੁਲਿਸ (Punjab Police) ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ |

ਇਨ੍ਹਾਂ ‘ਚ ਸਬ-ਇੰਸਪੈਕਟਰ ਐਸਐਚਓ ਸਿਟੀ ਫਗਵਾੜਾ ਅਮਨਦੀਪ ਕੁਮਾਰ, ਥਾਣਾ ਸਿਟੀ ਫਗਵਾੜਾ ਦੇ ਕਾਂਸਟੇਬਲ ਰਣਜੀਤ ਸਿੰਘ ਅਤੇ ਇੰਚਾਰਜ ਪੁਲਿਸ ਚੌਕੀ ਇੰਡਸਟਰੀਅਲ ਏਰੀਆ ਫਗਵਾੜਾ ਏਐਸਆਈ ਜਸਬੀਰ ਸਿੰਘ ਨਸ਼ਾਮਲ ਹਨ |

ਇਸਦੇ ਨਾਲ ਹੀ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ਪੰਜ ਪੀਪੀਐਸ ਅਧਿਕਾਰੀਆਂ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਸੀਪੀ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ, ਏਆਈਜੀ ਇੰਟੈਲੀਜੈਂਸ ਸਵਰਨਦੀਪ ਸਿੰਘ, ਏਆਈਜੀ ਚੋਣ ਸੈੱਲ ਵਿਕਾਸ ਸੱਭਰਵਾਲ ਅਤੇ ਡੀਐਸਪੀ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਮੁਨੀਸ਼ ਕੁਮਾਰ ਸਮੇਤ 18 ਅਫਸਰਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਬਾਕੀ ਅਧਿਕਾਰੀਆਂ/ਕਰਮਚਾਰੀਆਂ ‘ਚ ਇੰਸਪੈਕਟਰ ਸੁਖਵਿੰਦਰ ਸਿੰਘ, ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਅਮਰਜੀਤ ਸਿੰਘ, ਇੰਸਪੈਕਟਰ ਨਵਜੋਤ ਸਿੰਘ ਸਿੱਧੂ, ਇੰਸਪੈਕਟਰ ਪਲਵਿੰਦਰ ਸਿੰਘ, ਇੰਸਪੈਕਟਰ ਜਤਿੰਦਰ ਸਿੰਘ, ਐਸਆਈ ਜਗਨਦੀਪ ਸਿੰਘ, ਐਸਆਈ ਭੋਲਾ ਨਾਥ, ਏਐਸਆਈ ਜਗਦੀਸ਼ ਸਿੰਘ, ਏਐਸਆਈ ਹਰਪ੍ਰੀਤ ਕੌਰ, ਏਐਸਆਈ ਹਰਜੀਤ ਸਿੰਘ, ਏ.ਐਸ.ਆਈ. ਰਤਨ ਲਾਲ ਅਤੇ ਐਚ.ਸੀ. ਸੁਖਜੀਤ ਸਿੰਘ ਸ਼ਾਮਲ ਹਨ।

 

Exit mobile version