TheUnmute.com

ਬਟਾਲਾ ਨੇੜੇ ਭਿਆਨਕ ਸੜਕ ਹਾਦਸੇ ‘ਚ ਤਿੰਨ ਦੋਸਤਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਚੰਡੀਗੜ੍ਹ, 18 ਸਤੰਬਰ 2023: ਪੰਜਾਬ ਦੇ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਨੇੜੇ ਪੈਂਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ (Road accident) ਵਿੱਚ ਜਲੰਧਰ ਦੇ ਤਿੰਨ ਦੋਸਤਾਂ ਦੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ । ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇਕ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਦੇ ਸਮੇਂ ਕਾਰ ‘ਚ 4 ਜਣੇ ਸਵਾਰ ਸਨ। ਇੱਕ ਗੰਭੀਰ ਜ਼ਖ਼ਮੀ ਹੋ ਗਿਆ।

ਹਾਦਸੇ (Road accident) ਦਾ ਸ਼ਿਕਾਰ ਹੋਈ ਗੱਡੀ ਜਲੰਧਰ ਦੀ ਦੱਸੀ ਜਾ ਰਹੀ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਿਰਫ ਇੰਨਾ ਹੀ ਪਤਾ ਲੱਗਾ ਹੈ ਕਿ ਤਿੰਨੋਂ ਜਲੰਧਰ ਦੇ ਰਹਿਣ ਵਾਲੇ ਹਨ।

Accident

ਹਾਦਸਾ ਇੰਨਾ ਭਿਆਨਕ ਸੀ ਕਿ ਸਵਿਫਟ ਕਾਰ ਬੁਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ। ਚਸ਼ਮਦੀਦਾਂ ਮੁਤਾਬਕ ਨੌਜਵਾਨਾਂ ਦੀ ਮ੍ਰਿਤਕ ਦੇਹ ਗੱਡੀ ਨੂੰ ਵੱਡ ਕੇ ਬਾਹਰ ਕੱਢਿਆ ਗਿਆ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰਖਵਾਇਆ ਗਿਆ ਹੈ।

Exit mobile version