Site icon TheUnmute.com

ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਸੜਕ ਹਾਦਸੇ ‘ਚ ਤਿੰਨ ਦੋਸਤਾਂ ਦੀ ਮੌਤ, ਜੇਸੀਬੀ ਚਾਲਕ ਫਰਾਰ

Kapurthala

ਚੰਡੀਗੜ੍ਹ, 20 ਮਾਰਚ 2024: ਪੰਜਾਬ ਦੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਬੁੱਧਵਾਰ ਸਵੇਰੇ ਮੋਟਰਸਾਈਕਲ ‘ਤੇ ਸਵਾਰ ਤਿੰਨ ਦੋਸਤਾਂ ਦੀ ਸੜਕ ਹਾਦਸੇ (Road Accident) ‘ਚ ਮੌਤ ਹੋ ਗਈ | ਤਿੰਨੇ ਮ੍ਰਿਤਕ ਨੌਜਵਾਨ ਦੋਸਤ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਬਾਈਕ ਜੇਸੀਬੀ ਨਾਲ ਟਕਰਾ ਗਈ। ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿੱਥੇ ਕੁਝ ਸਮੇਂ ਬਾਅਦ ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਿਤ ਕੁਮਾਰ, ਅਸ਼ੀਸ਼ ਕੁਮਾਰ ਅਤੇ ਮਨੋਜ ਕੁਮਾਰ ਵਾਸੀ ਗੋਬਿੰਦਪੁਰ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਹੈ। ਇਸ ਦੌਰਾਨ ਘਟਨਾ (Road Accident)  ਦੀ ਜਾਣਕਾਰੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਭੇਜ ਦਿੱਤੀ ਗਈ ਹੈ। ਐਸਐਚਓ ਲਾਭ ਸਿੰਘ ਨੇ ਦੱਸਿਆ ਕਿ ਜੇਸੀਬੀ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਚਓ ਲਾਭ ਸਿੰਘ ਨੇ ਇਹ ਵੀ ਦੱਸਿਆ ਕਿ ਤਿੰਨੇ ਨੌਜਵਾਨ ਪੱਥਰ ਲਗਾਉਣ ਦਾ ਕੰਮ ਕਰਦੇ ਸਨ। ਜੇਸੀਬੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਫਗਵਾੜਾ ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ

Exit mobile version