Kharif Season

ਪੰਜਾਬ ਦੇ ਤਿੰਨ ਸੂਚਨਾ ਕਮਿਸ਼ਨਰ ਅੱਜ ਲੈਣਗੇ ਹਲਫ਼, ਸਹੁੰ ਚੁੱਕ ਸਮਾਗਮ ‘ਚ CM ਮਾਨ ਹੋਣਗੇ ਸ਼ਾਮਲ

ਚੰਡੀਗੜ੍ਹ, 16 ਅਗਸਤ 2024: ਪੰਜਾਬ ਸਰਕਾਰ (Punjab Government) ਵੱਲੋਂ ਨਿਯੁਕਤ ਕੀਤੇ ਤਿੰਨ ਸੂਚਨਾ ਕਮਿਸ਼ਨਰ ਅੱਜ ਆਪਣੇ ਅਹੁਦੇ ਲਈ ਸਹੁੰ ਚੁੱਕਣਗੇ | ਇਹ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਹੋਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਮਾਗਮ ‘ਚ ਸ਼ਿਰਕਤ ਕਰਨਗੇ | ਇਨ੍ਹਾਂ ‘ਚ ਤਿੰਨ ਨਵੇਂ ਸੂਚਨਾ ਕਮਿਸ਼ਨਰ ਸੰਦੀਪ ਸਿੰਘ, ਵਰਿੰਦਰਜੀਤ ਸਿੰਘ ਅਤੇ ਭੁਪਿੰਦਰ ਸਿੰਘ ਸ਼ਾਮਲ ਹਨ।

ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ‘ਚ ਸੂਚਨਾ ਕਮਿਸ਼ਨਰਾਂ (Information Commissioners) ਦੀਆਂ ਅਸਾਮੀਆਂ ਲੰਮੇ ਸਮੇਂ ਤੋਂ ਖਾਲੀ ਪਈਆਂ ਸਨ। ਆਖਰੀ ਸੂਚਨਾ ਕਮਿਸ਼ਨਰ ਅਪ੍ਰੈਲ 2021 ‘ਚ ਨਿਯੁਕਤ ਕੀਤਾ ਗਿਆ ਸੀ।

Scroll to Top