Aam Aadmi Party

ਕਾਂਗਰਸ, ਅਕਾਲੀ ਦਲ ਤੇ ਭਾਜਪਾ ਤੇ ਤਿੰਨ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ 2024: ਪੰਜਾਬ ਦੇ ਗੁਰਦਾਸਪੁਰ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਕਰਾਰਾ ਝਟਕਾ ਲੱਗਾ ਹੈ। ਤਿੰਨੋਂ ਪਾਰਟੀਆਂ ਦੇ ਕਈ ਆਗੂ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ ਹੈ।

ਇਸ ਦੌਰਾਨ ਕਾਂਗਰਸੀ ਕੌਂਸਲਰ ਗੌਰਵ ਵਡੇਰਾ ਆਪਣੀ ਟੀਮ ਨਾਲ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਭਾਜਪਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਖਸ਼ੀਸ਼ ਸਿੰਘ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਘਾਨੀਆ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

 

Scroll to Top