Bank

ਅੰਮ੍ਰਿਤਸਰ ‘ਚ ਤਰਨ ਤਾਰਨ ਰੋਡ ‘ਤੇ ICICI ਬੈਂਕ ਲੁੱਟਣ ਵਾਲੇ ਤਿੰਨ ਜਣੇ ਗ੍ਰਿਫ਼ਤਾਰ

ਅੰਮ੍ਰਿਤਸਰ, 8 ਅਪ੍ਰੈਲ 2024: ਪਿਛਲੇ ਦੋ ਦਿਨ ਪਹਿਲਾਂ ਤਰਨ ਤਰਨ ਰੋਡ ‘ਤੇ ਆਈਸੀਆਈਸੀਆਈ ਬੈਂਕ (Bank) ਦੇ ਵਿੱਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ, ਜਿਸ ਵਿੱਚ ਕਿ ਕਿਹਾ ਜਾ ਰਿਹਾ ਸੀ ਕਿ ਤਿੰਨ ਵਿਅਕਤੀਆਂ ਵੱਲੋਂ 12 ਲੱਖ ਦੇ ਕਰੀਬ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ।

ਇਸ ਡਕੈਤੀ ਮਾਮਲੇ ‘ਚ ਪੁਲਿਸ ਨੂੰ ਹੁਣ ਵੱਡੀ ਸਫਲਤਾ ਹੱਥ ਲੱਗੀ ਹੈ । ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਦੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਸਾਰੀ ਜਾਣਕਾਰੀ ਦਿੱਤੀ ਗਈ ਹੈ ।

ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜ ਅਤੇ ਪ੍ਰਿੰਸ ਉਰਫ ਸ਼ੇਰਾ ਅਤੇ ਇੰਦਰਜੀਤ ਸਿੰਘ ਉਰਫ ਸਾਜਨ ਦੇ ਰੂਪ ਵਿੱਚ ਹੋਈ ਹੈ ਅਤੇ ਤਿੰਨੇ ਜਣੇ ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਹੈ ਅਤੇ ਇਹਨਾਂ ਦੇ ਵੱਲੋਂ ਹੀ ਯੋਜਨਾ ਬੰਦ ਤਰੀਕੇ ਨਾਲ ਬੈਂਕ (Bank) ਦੇ ਵਿੱਚ ਡਕੈਤੀ ਕੀਤੀ ਗਈ ਸੀ |

Scroll to Top