July 2, 2024 7:57 pm
National Lok Adalat

1992 ਦੇ ਝੂਠੇ ਪੁਲਿਸ ਮੁਕਾਬਲੇ ਮਾਮਲੇ ‘ਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ, ਦੋ-ਦੋ ਲੱਖ ਰੁਪਏ ਲਾਇਆ ਜ਼ੁਰਮਾਨਾ

ਚੰਡੀਗੜ੍ਹ, 14 ਸਤੰਬਰ, 2023: ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ (fake police encounter case) ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੂਲਿਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ | ਮੋਹਾਲੀ ਸੀਬੀਆਈ ਅਦਾਲਤ ਨੇ ਇਸ ਮਾਮਲੇ ‘ਚ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਦੋ-ਦੋ ਲੱਖ ਰੁਪਏ ਜ਼ੁਰਮਾਨਾ ਵੀ ਲਗਾਇਆ ਹੈ | ਇਨ੍ਹਾਂ ਵਿੱਚੋ ਇਕ ਭਗੌੜਾ ਹੈ ਤੇ ਬਾਕੀ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ | ਕੇਸ ਵਿਚ 58 ਗਵਾਹਾਂ ਵਿੱਚੋ 27 ਗਵਾਹਾਂ ਦੀ ਵੀ ਮੌਤ ਹੋ ਚੁੱਕੀ ਹੈ |

ਪ੍ਰਾਪਤ ਜਾਣਕਾਰੀ ਮੁਤਾਬਕ ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ 9 ਪੁਲਿਸ ਵਾਲਿਆਂ ਨੇ ਝੂਠਾ ਮੁਕਾਬਲਾ ਕੀਤਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਹਰਜੀਤ ਸਿੰਘ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਪਿਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਹਰਜੀਤ ਸਿੰਘ ਨੂੰ ਪੁਲਿਸ ਨੇ 29 ਅਪਰੈਲ 1992 ਨੂੰ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਠੱਠੀਆਂ ਬੱਸ ਸਟੈਂਡ ਤੋਂ ਅਗਵਾ ਕਰ ਕੇ ਮਾਲ ਮੰਡੀ ਦੇ ਪੁੱਛਗਿੱਛ ਕੇਂਦਰ ਵਿੱਚ ਰੱਖਿਆ ਸੀ।

ਹਾਈਕੋਰਟ ਨੇ ਤੁਰੰਤ ਕਾਰਵਾਈ ਕਰਦਿਆਂ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਪੁਲਿਸ ਹਿਰਾਸਤ ਤੋਂ ਰਿਹਾਈ ਨੂੰ ਯਕੀਨੀ ਬਣਾਉਣ ਲਈ ਵਾਰੰਟ ਅਫਸਰ ਨਿਯੁਕਤ ਕੀਤਾ। ਇਸ ਮਾਮਲੇ ਨੂੰ ਅੱਗੇ ਲੈ ਕੇ ਹਾਈ ਕੋਰਟ ਨੇ ਦਸੰਬਰ 1992 ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਚੰਡੀਗੜ੍ਹ ਨੂੰ ਮਾਮਲੇ ਦੀ ਨਿਆਂਇਕ ਜਾਂਚ ਲਈ ਹੁਕਮ ਜਾਰੀ ਕੀਤੇ ਸਨ। ਜਿਸਦੀ ਰਿਪੋਰਟ ਸਾਲ 1995 ਵਿੱਚ ਪੇਸ਼ ਕੀਤੀ ਗਈ ਸੀ। ਰਿਪੋਰਟ ਦੇ ਆਧਾਰ ‘ਤੇ 30 ਮਈ 1997 ਨੂੰ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

ਦੱਸਿਆ ਜਾਂਦਾ ਹੈ ਕਿ ਸਾਲ 1998 ਵਿੱਚ ਸੀਬੀਆਈ ਨੇ ਕੇਸ ਦਰਜ ਕਰਕੇ ਜਾਂਚ ਵਿੱਚ ਪਾਇਆ ਕਿ ਹਰਜੀਤ ਸਿੰਘ ਨੂੰ ਦਲਜੀਤ ਸਿੰਘ ਉਰਫ ਮੋਟੂ, ਸਤਬੀਰ ਸਿੰਘ ਅਤੇ ਇੱਕ ਹੋਰ ਵਿਅਕਤੀ ਨੇ 29 ਅਪਰੈਲ 1992 ਨੂੰ ਬੱਸ ਸਟੈਂਡ ਠੱਠੀਆਂ ਤੋਂ ਅਗਵਾ ਕਰ ਲਿਆ ਸੀ। 12 ਮਈ 1992 ਨੂੰ ਹਰਜੀਤ ਸਿੰਘ ਦਾ ਦੋ ਹੋਰ ਵਿਅਕਤੀਆਂ ਲਖਵਿੰਦਰ ਅਤੇ ਜਸਪਿੰਦਰ ਸਿੰਘ ਨਾਲ ਕਤਲ ਕਰ ਦਿੱਤਾ ਗਿਆ ਸੀ।

ਤਤਕਾਲੀ ਐਸਐਚਓ ਪੀਐਸ ਲੋਪੋਕੇ ਦੇ ਐਸਆਈ ਧਰਮ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਪਾਰਟੀ ਨੇ ਇਸ ਨੂੰ ਪੁਲਿਸ ਮੁਕਾਬਲਾ ਦੱਸਿਆ। ਇੰਨਾ ਹੀ ਨਹੀਂ ਉਨ੍ਹਾਂ ਦੀਆਂ ਲਾਸ਼ਾਂ ਵੀ ਪਰਿਵਾਰ ਨੂੰ ਨਹੀਂ ਸੌਂਪੀਆਂ ਗਈਆਂ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਲਵਾਰਿਸ ਦੇ ਰੂਪ ਵਿੱਚ ਉਨ੍ਹਾਂ ਦਾ ਸਸਕਾਰ ਵੀ ਕਰ ਦਿੱਤਾ ਸੀ।

ਇਸ ਮਾਮਲੇ (fake police encounter case) ਵਿੱਚ ਸੀਬੀਆਈ ਨੇ ਪੰਜਾਬ ਪੁਲਿਸ ਦੇ 9 ਅਧਿਕਾਰੀਆਂ ਇੰਸਪੈਕਟਰ ਧਰਮ ਸਿੰਘ, ਐਸਆਈ ਰਾਮ ਲੁਭਾਇਆ , ਐਚਸੀ ਸਤਬੀਰ ਸਿੰਘ, ਦਲਜੀਤ ਸਿੰਘ ਉਰਫ਼ ਮੋਟੂ, ਇੰਸਪੈਕਟਰ ਹਰਭਜਨ ਰਾਮ, ਏਐਸਆਈ ਸੁਰਿੰਦਰ ਸਿੰਘ, ਏਐਸਆਈ ਗੁਰਦੇਵ ਸਿੰਘ, ਐਸਆਈ ਅਮਰੀਕ ਸਿੰਘ ਅਤੇ ਏਐਸਆਈ ਭੁਪਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ । ਉਸ ਵਿਰੁੱਧ ਆਈਪੀਸੀ ਦੀ ਧਾਰਾ 364,120-ਬੀ, 302 ਅਤੇ 218 ਤਹਿਤ ਦੋਸ਼ ਪੱਤਰ ਪੇਸ਼ ਕੀਤਾ ਸੀ।

ਪਰ ਇਨ੍ਹਾਂ ਵਿੱਚੋਂ 5 ਮੁਲਜ਼ਮ ਹਰਭਜਨ ਰਾਮ, ਰਾਮ ਲੁਭਾਇਆ , ਸਤਬੀਰ ਸਿੰਘ, ਦਲਜੀਤ ਸਿੰਘ ਅਤੇ ਅਮਰੀਕ ਸਿੰਘ ਦੀ ਪੇਸ਼ੀ ਦੌਰਾਨ ਮੌਤ ਹੋ ਗਈ ਅਤੇ ਇੱਕ ਮੁਲਜ਼ਮ ਭੁਪਿੰਦਰ ਸਿੰਘ ਨੂੰ ਪੀ.ਓ. ਜਿਸ ਵਿੱਚ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ।