Site icon TheUnmute.com

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀਆਂ ਤਿੰਨ ਯੂਨੀਵਰਸਿਟੀਆਂ ਬੰਦ, ਵਿਦਿਆਰਥੀਆਂ ਨੂੰ ਨਹੀਂ ਦਿੱਤੀ ਜਾਣਕਾਰੀ

Islamabad

ਚੰਡੀਗ੍ਹੜ, 22 ਜਨਵਰੀ 2024: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ (Islamabad) ਦੀਆਂ ਤਿੰਨ ਯੂਨੀਵਰਸਿਟੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ‘ਜੀਓ ਨਿਊਜ਼’ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਜਦੋਂ ਵਿਦਿਆਰਥੀ ਯੂਨੀਵਰਸਿਟੀ ਪਹੁੰਚੇ ਤਾਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ।

ਰਿਪੋਰਟ ‘ਚ ਉੱਚ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਖੁਫੀਆ ਏਜੰਸੀਆਂ ਨੇ ਇਨ੍ਹਾਂ ਯੂਨੀਵਰਸਿਟੀਆਂ ‘ਤੇ ਵੱਡੇ ਅਤਿਵਾਦੀ ਹਮਲਿਆਂ ਬਾਰੇ ਠੋਸ ਜਾਣਕਾਰੀ ਦਿੱਤੀ ਸੀ। ਇਸ ਲਈ ਇਹ ਫੈਸਲਾ ਜਲਦਬਾਜ਼ੀ ਵਿੱਚ ਲਿਆ ਗਿਆ ਹੈ। ਇਹ ਵੀ ਨਹੀਂ ਦੱਸਿਆ ਗਿਆ ਹੈ ਕਿ ਇਹ ਕਾਲਜ ਅਤੇ ਯੂਨੀਵਰਸਿਟੀਆਂ ਕਦੋਂ ਖੁੱਲ੍ਹਣਗੀਆਂ।

ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇਸਲਾਮਾਬਾਦ (Islamabad)  ਪੁਲਿਸ ਅਤੇ ਰੇਂਜਰਾਂ ਦੀ ਇੱਕ ਸੰਯੁਕਤ ਟੀਮ ਤਿੰਨਾਂ ਯੂਨੀਵਰਸਿਟੀਆਂ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇੱਥੇ ਕੋਈ ਵਿਸਫੋਟਕ ਤਾਂ ਨਹੀਂ ਲਾਇਆ ਗਿਆ ਸੀ। ‘ਆਜ ਟੀਵੀ’ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਯੂਨੀਵਰਸਿਟੀ ਦੇ ਦੋ ਵਿਅਕਤੀਆਂ ਨੂੰ ਵੀ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।

ਇਨ੍ਹਾਂ ਤਿੰਨਾਂ ਯੂਨੀਵਰਸਿਟੀਆਂ ਵਿੱਚ ਐਤਵਾਰ ਨੂੰ ਵੀ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਤੋਂ ਬਾਅਦ ਸੋਮਵਾਰ ਨੂੰ ਵੀ ਪੁਲਿਸ ਅਤੇ ਰੇਂਜਰਸ ਦੀ ਟੀਮ ਇੱਥੇ ਪਹੁੰਚੀ। ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਐਤਵਾਰ ਦੇਰ ਰਾਤ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕਿਹਾ ਕਿ ਅਗਲੇ ਹੁਕਮਾਂ ਤੱਕ ਤਿੰਨ ਯੂਨੀਵਰਸਿਟੀਆਂ ਬੰਦ ਰਹਿਣਗੀਆਂ।

Exit mobile version