ਤਿੰਨ ਨੌਜਵਾਨ ਦੋਸਤਾਂ ਦੀ ਹੋਈ ਮੌ.ਤ, ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ

1 ਜੂਨ 2025: ਐਤਵਾਰ ਸਵੇਰੇ ਲਗਭਗ 5:30 ਵਜੇ ਪੰਜਾਬ ਦੇ ਮੋਗਾ ਰੋਡ (moga road) ‘ਤੇ ਪਿੰਡ ਪੰਜਗਰਾਈਂ ਕਲਾਂ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ, ਜਦੋਂ ਉਨ੍ਹਾਂ ਦਾ ਮੋਟਰਸਾਈਕਲ ਪੀਆਰਟੀਸੀ ਬੱਸ (PRTC bus) ਨਾਲ ਟਕਰਾ ਗਿਆ। ਮ੍ਰਿਤਕਾਂ ਦੀ ਪਛਾਣ ਵੰਸ਼, ਲਵ ਅਤੇ ਹੈਪੀ ਵਜੋਂ ਹੋਈ ਹੈ, ਜੋ ਬਾਘਾਪੁਰਾਣਾ (ਮੋਗਾ) ਦੇ ਵਸਨੀਕ ਹਨ।

ਪੁਲਿਸ ਅਨੁਸਾਰ ਤਿੰਨੋਂ ਨੌਜਵਾਨ ਮੋਟਰਸਾਈਕਲ ‘ਤੇ ਬਾਘਾਪੁਰਾਣਾ ਤੋਂ ਕੋਟਕਪੂਰਾ (Baghapurana to Kotkapura) ਜਾ ਰਹੇ ਸਨ ਕਿ ਉਨ੍ਹਾਂ ਦੀ ਪੀਆਰਟੀਸੀ ਬੱਸ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਤੀਜੇ ਨੌਜਵਾਨ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਪੰਜਗਰਾਈਂ ਕਲਾਂ ਚੌਕੀ ਇੰਚਾਰਜ ਨਵਦੀਪ ਸਿੰਘ (navdeep singh) ਨੇ ਦੱਸਿਆ ਕਿ ਪੁਲਿਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਸ਼ੁਰੂਆਤੀ ਜਾਂਚ ਵਿੱਚ ਬੱਸ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ, ਪਰ ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

Read More: ਤੇਜ਼ ਰਫ਼ਤਾਰ PRTC ਬੱਸ ਨੇ ਮਹਿਲਾ ਔਰਤ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤ

Scroll to Top