July 7, 2024 9:44 pm
missing youth

ਫਰੀਦਕੋਟ ‘ਚ ਤਿੰਨ ਨੌਜਵਾਨ ਲਾਪਤਾ, ਨਹਿਰ ਦੇ ਕੋਲ ਮਿਲਿਆ ਟੁੱਟਿਆ ਮੋਟਰਸਾਈਕਲ

ਚੰਡੀਗੜ੍ਹ 20 ਨਵੰਬਰ 2023: ਫ਼ਰੀਦਕੋਟ (Faridkot) ਨੇੜੇ ਨਹਿਰ ਕੋਲ ਤਿੰਨ ਨੌਜਵਾਨ ਲਾਪਤਾ ਹੋ ਗਏ ਹਨ। ਉਨ੍ਹਾਂ ਦਾ ਮੋਟਰਸਾਈਕਲ ਵੀ ਟੁੱਟਿਆ ਹੋਇਆ ਮਿਲਿਆ ਹੈ। ਅਜੇ ਤੱਕ ਤਿੰਨਾਂ ਨੌਜਵਾਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਤਿੰਨੇ ਫਰੀਦਕੋਟ ਦੇ ਪਿੰਡ ਝਾੜੀ ਵਾਲਾ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੀ ਉਮਰ 17 ਤੋਂ 21 ਸਾਲ ਦੱਸੀ ਜਾ ਰਹੀ ਹੈ। ਇਹ ਘਟਨਾ ਸ਼ਨੀਵਾਰ ਰਾਤ ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਝਾੜੀ ਵਾਲਾ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ, ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਤੇ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਬਾਈਕ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਐੱਸ. ਪੁਲਿਸ (Faridkot) ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਪੁਲਿਸ ਸੂਤਰਾਂ ਅਨੁਸਾਰ ਉਹ ਦੋ ਦਿਨ ਪਹਿਲਾਂ ਆਪਣੇ ਭਰਾ ਦੇ ਵਿਆਹ ਦੀ ਖਰੀਦਦਾਰੀ ਕਰਨ ਲਈ ਫ਼ਿਰੋਜ਼ਪੁਰ ਆਏ ਸਨ , ਪਰ ਅਜੇ ਤੱਕ ਇਨ੍ਹਾਂ ਨੌਜਵਾਨਾਂ ਦਾ ਪਤਾ ਨਹੀਂ ਲੱਗ ਸਕਿਆ, ਹਾਲਾਂਕਿ ਗੋਤਾਖੋਰਾਂ ਦੀ ਮੱਦਦ ਨਾਲ ਤਿੰਨਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਇਨ੍ਹਾਂ ਨੌਜਵਾਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।