June 30, 2024 8:15 am
accident

ਮਜ਼ਦੂਰੀ ਕਰਕੇ ਘਰ ਵਾਪਸ ਪਰਤ ਰਹੇ ਤਿੰਨ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ ‘ਤੇ ਹੋਈ ਮੌਤ

ਚੰਡੀਗੜ੍ਹ, 24 ਜਨਵਰੀ 2024: ਪੰਜਾਬ ਦੇ ਮੁਕਤਸਰ ਵਿੱਚ ਮੰਗਲਵਾਰ ਦੇਰ ਸ਼ਾਮ ਹੋਏ ਇੱਕ ਸੜਕ ਹਾਦਸੇ (accident) ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੋਂ ਨੌਜਵਾਨ ਮਜ਼ਦੂਰੀ ਕਰਕੇ ਘਰ ਪਰਤ ਰਹੇ ਸਨ। ਜਿਵੇਂ ਹੀ ਉਹ ਆਪਣੇ ਘਰ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਨੇ ਹਸਪਤਾਲ ‘ਚ ਦਮ ਤੋੜ ਦਿੱਤਾ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਹਰਵਿੰਦਰ ਸਿੰਘ ਦੇ ਪਿਤਾ ਭੋਲਾ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਉਸ ਦੇ ਦੋ ਪੁੱਤ ਹਨ। ਵੱਡੇ ਪੁੱਤਰ ਹਰਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਹਨ। ਉਹ ਸ਼ਾਮ 7 ਵਜੇ ਦੇ ਕਰੀਬ ਮਜ਼ਦੂਰੀ ਕਰਨ ਤੋਂ ਬਾਅਦ ਘਰ ਪਰਤ ਰਹੇ ਸਨ | ਜਦੋਂ ਉਹ ਘਰ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਹਨਾਂ ਦੀ ਮੋਟਰਸਾਈਕਲ ਨੂੰ ਟੱਕਰ (accident) ਮਾਰ ਦਿੱਤੀ।

ਹਾਦਸੇ ਵਿੱਚ ਭੁਪਿੰਦਰ ਸਿੰਘ (18), ਇਕਬਾਲ ਸਿੰਘ (19) ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਰਵਿੰਦਰ ਸਿੰਘ ਦੇ ਸਾਹ ਚੱਲ ਰਹੇ ਸਨ, ਉਸਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਕੁਝ ਸਮੇਂ ਬਾਅਦ ਹਰਵਿੰਦਰ ਸਿੰਘ (18) ਦੀ ਵੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਹਰਵਿੰਦਰ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।